ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਆਪਣੀ ਕਰਮ ਭੂਮੀ ਮੋਰਿੰਡਾ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਖੇਤ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਸੌਗਾਤ ਦਿੱਤੀ ਗਈ।
ਚਰਨਜੀਤ ਸਿੰਘ ਚੰਨੀ ਵੱਲੋਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਬਜ਼ੇ ਵਾਲੀ ਜ਼ਮੀਨ ਦਾ ਮਾਲਕਾਨਾ ਹੱਕ ਵੀ ਦਿੱਤਾ ਜਾਵੇਗਾ। ਲਾਲ ਲਕੀਰ ਦੀ ਹੱਦ ਅੰਦਰ ਜਿਹੜੇ ਮਕਾਨ ਆਉਂਦੇ ਹਨ ਉਨ੍ਹਾਂ ਦੀ ਰਜਿਸਟਰੀ ਦਾ ਕੰਮ ਵੀ ਅੱਜ ਤੋਂ ਸ਼ੁਰੂ ਹੋ ਜਾਵੇਗਾ। ਇਹ ਸ਼ੁਰੂਆਤ ਚਮਕੌਰ ਸਾਹਿਬ ਤੋਂ ਹੋਵੇਗੀ। CM ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਪੂਰੇ ਪੰਜਾਬ ਦੇ ਪਿੰਡਾਂ ਵਿਚ ਇਹ ਯੋਜਨਾ ਲਾਗੂ ਕੀਤੀ ਜਾਵੇਗੀ।
ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਪਿਛਲੀ ਸਰਕਾਰ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਧੱਕੇ ਵਾਲੇ ਰਾਜ ਦਾ ਅੰਤ ਹੋ ਗਿਆ ਹੈ ਤੇ ਹੁਣ ਹਰੇਕ ਵਰਗ ਨੂੰ ਨਿਆਂ ਮਿਲੇਗਾ ਤੇ ਬਣਦਾ ਹੱਕ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਚਮਕੌਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ ਦੀ ਜਨਤਾ ਨੇ ਮੈਨੂੰ ਵਿਧਾਇਕ ਬਣਾਇਆ ਤੇ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚਿਆ।
ਇਹ ਵੀ ਪੜ੍ਹੋ : ਸਿੱਧੂ ਦਾ ਆਪਣੀ ਹੀ ਸਰਕਾਰ ‘ਤੇ ਫਿਰ ਨਿਸ਼ਾਨਾ, AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਕਹੀ ਵੱਡੀ ਗੱਲ