ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਦੇ ਬਾਹਰ ਕਰਨ ਦਾ ਹੁਕਮ ਦਿੱਤਾ ਹੈ। ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਨੇ ਸਾਲ 2015 ਦੇ ਇਸ ਬੇਅਦਬੀ ਮਾਮਲੇ ਨਾਲ ਜੁੜੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਾਉਣ ਦੀ ਪਟੀਸ਼ਨ ਦਿੱਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮਨਜ਼ੂਰ ਕਰ ਲਿਆ ਹੈ।
ਬੇਅਦਬੀ ਕੇਸ ਦੇ ਦੋਸ਼ੀ ਮਹਿੰਦਰ ਪਾਲ ਬਿੱਟੂ ਤੇ ਪ੍ਰਦੀਪ ਕਟਾਰੀਆ ਦੀ ਹੱਤਿਆ ਦੇ ਬਾਅਦ ਮੁਲਜ਼ਮਾਂ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਇਸ ਮਾਮਲੇ ਦੇ ਦੂਜੇ ਦੋਸ਼ੀ ਸ਼ਕਤੀ ਸਿੰਘ ਤੇ ਹੋਰਨਾਂ ਨੇ ਆਪਣੀ ਜਾਨ ਨੂੰ ਖਤਰੇ ਦੀ ਸ਼ੰਕਾ ਪ੍ਰਗਟਾਉਂਦੇ ਹੋਏ ਸੁਪਰੀਮ ਕੋਰਟ ਵਿਚ ਪਟੀਸ਼ਨ ਦਿੱਤੀ ਸੀ।
ਸੁਪਰੀਮ ਕੋਰਟ ਵਿਚ ਇਨ੍ਹਾਂ ਪਟੀਸ਼ਨਰਾਂ ਨੇ ਦਲੀਲ ਦਿੱਤੀ ਸੀ ਕਿ ਇਨ੍ਹਾਂ ਮਾਮਲਿਆਂ ਵਿਚ ਚਾਰਜਸ਼ੀਟੇਡ ਮੁਲਜ਼ਮ ਪ੍ਰਦੀਪ ਸਿੰਘ ਕਟਾਰੀਆ ਦੀ 10 ਨਵੰਬਰ 2022 ਨੂੰ ਕੋਟਕਪੂਰਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀਸੀ। ਇਕ ਹੋਰ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਵੀ ਕੁਝ ਸਮਾਂ ਪਹਿਲਾਂ ਨਾਭਾ ਜੇਲ੍ਹ ਵਿਚ ਹੱਤਿਆ ਕਰ ਦਿੱਤੀ ਸੀ। ਹੋਰਨਾਂ ਮੁਲਜ਼ਮਾਂ ਨੇ ਵੀ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਸ਼ਿਕਾਇਤ ਦਰਜ ਕਰਾਈ ਸੀ।
ਇਹ ਵੀ ਪੜ੍ਹੋ : ਅਜਨਾਲਾ ਕਾਂਡ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਹੋਇਆ ਤਬਾਦਲਾ, ਨੌਨਿਹਾਲ ਹੋਣਗੇ ਨਵੇਂ ਕਮਿਸ਼ਨਰ
ਅਜਿਹੇ ਵਿਚ ਇਸ ਮਾਮਲੇ ਦੇ ਦੂਜੇ ਮੁਲਜ਼ਮ ਸ਼ਕਤੀ ਸਿੰਘ ਤੇ ਹੋਰਨਾਂ ਨੇ ਸੁਪਰੀਮ ਕੋਰਟ ਵਿਚ ਦਾਇਰ ਆਪਣੀ ਪਟੀਸ਼ਨ ਵਿਚ ਪੰਜਾਬ ਦੇ ਅੰਦਰ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ ਤੇ ਇਸ ਕਾਰਨ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਵਿਚ ਟਰਾਂਸਫਰ ਕਰਨ ਦੀ ਅਪੀਲ ਕੀਤੀ ਸੀ।
ਉਨ੍ਹਾਂ ਦੀ ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਸੀ ਜਿਸ ਦੇ ਬਾਅਦ ਉਨ੍ਹਾਂ ਨੇ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਸੂਬੇ ਦੇ ਬਾਹਰ ਟਰਾਂਸਫਰ ਕਰਨ ਦਾ ਹੁਕਮ ਦੇ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: