ਬਟਾਲਾ ਪੁਲਿਸ ਦੀ CIA ਸਟਾਫ਼ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 4 ਮੈਂਬਰਾਂ ਨੂੰ ਲੁੱਟ ਦੇ ਸਮਾਨ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਕਬਜ਼ੇ ‘ਚੋਂ ਨਜਾਇਜ਼ ਹਥਿਆਰਾਂ ਵੀ ਬਰਾਮਦ ਹੋਏ ਹਨ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।
SSP ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਬੀਤੀ 17 ਅਗਸਤ ਨੂੰ ਡੇਰਾ ਬਾਬਾ ਨਾਨਕ ਦੇ ਜੌੜੀਆਂ ਬਾਜ਼ਾਰ ਵਿੱਚ SR ਜਵੈਲਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ’ਤੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਤੋਂ ਕਰੀਬ ਇੱਕ ਹਫ਼ਤੇ ਬਾਅਦ ਬਟਾਲਾ ਪੁਲਿਸ ਨੇ ਇਸ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 2 ਕਿਲੋ ਚਾਂਦੀ ਦੇ ਗਹਿਣੇ ਅਤੇ 10 ਤੋਂ 15 ਗ੍ਰਾਮ ਸੋਨੇ ਦੇ ਗਹਿਣੇ ਅਤੇ 2 ਪਿਸਤੌਲ, 2 ਮੈਗਜ਼ੀਨ ਅਤੇ 6 ਜਿੰਦਾ ਕਾਰਤੂਸ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : 7 ਸਤੰਬਰ ਨੂੰ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਬਾਇਡੇਨ, ਜੀ-20 ਸਿਖਰ ਸੰਮੇਲਨ ‘ਚ ਲੈਣਗੇ ਹਿੱਸਾ
ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਵਿੱਚੋਂ ਹਰਵਿੰਦਰ ਸਿੰਘ ਬੱਕਰੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਤਰਨਤਾਰਨ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਪਾਸੇ ਦਮਨਪ੍ਰੀਤ ਸਿੰਘ ਅਤੇ ਰਾਜਬੀਰ ਸਿੰਘ ਨੂੰ ਅੰਮਿ੍ਤਸਰ ਦੇਹੱਟੀ ਦੇ ਇਕ ਪਿੰਡ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਚੋਂ ਫੜੇ ਗਏ ਹਰਵਿੰਦਰ ਸਿੰਘ ਬੱਕਰੀ ‘ਤੇ ਪਹਿਲਾਂ ਵੀ ਲੁੱਟ-ਖੋਹ ਦੇ 3 ਮਾਮਲੇ ਦਰਜ ਹਨ। ਚਾਰ ਮੈਂਬਰਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ।
ਵੀਡੀਓ ਲਈ ਕਲਿੱਕ ਕਰੋ -: