ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ ਢਿੱਲ-ਮੱਠ ਵਰਤੀ ਸੀ।
ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਹੋ ਗਈ ਹੈ। ਮਾਨ ਸਰਕਾਰ ਦਾ ਸਖ਼ਤ ਸੰਦੇਸ਼ ਹੈ ਕਿ “ਨਸ਼ਿਆਂ ਵਿਰੁੱਧ ਜੰਗ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ”। ਹਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਉੱਚਾ ਰੈਂਕ ਦਾ ਕਿਉਂ ਨਾ ਹੋਵੇ।
ਇਹ ਵੀ ਪੜ੍ਹੋ : ‘ਸੋਨਮ ਨੇ ਹੀ ਘੁੰਮਣ ਦਾ ਬਣਾਇਆ ਸੀ’- ਪੁੱਤ ਦੀ ਮੌਤ ਮਗਰੋਂ ਮਾਂ ਨੇ ਨੂੰਹ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ
ਦੱਸ ਦੇਈਏ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੈ ਕੇ ਪੰਜਾਬ ਸ਼ੁਰੂ ਤੋਂ ਹੀ ਐਕਸ਼ਨ ਮੋਡ ਵਿੱਚ ਹੈ। ਇਸ ਤੋਂ ਪਹਿਲਾਂ ਬਠਿੰਡਾ ਵਿੱਚ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਸੀ। ਉਸ ‘ਤੇ ਆਪਣੀਆਂ ਗੱਡੀਆਂ ਵਿੱਚ ਨਸ਼ਿਆਂ ਦੀ ਤਸਕਰੀ ਕਰਨ ਦਾ ਦੋਸ਼ ਸੀ। ਇਸ ਤੋਂ ਬਾਅਦ ਉਸ ਨੂੰ ਪੁਲਿਸ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਵਿਜੀਲੈਂਸ ਬਿਊਰੋ ਨੇ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ। ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਇਸ ਦੇ ਨਾਲ ਹੀ ਬਠਿੰਡਾ ਦੀ ਵਿਜੀਲੈਂਸ ਬਿਊਰੋ ਦੀ ਟੀਮ ਦੁਬਾਰਾ ਪੁੱਛਗਿੱਛ ਦੀ ਤਿਆਰੀ ਕਰ ਰਹੀ ਹੈ। ਇਸ ਲਈ ਜੇਲ੍ਹ ਅਥਾਰਟੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: