ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਆਗੂਆਂ ਨੂੰ ਨਜ਼ਰਬੰਦ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਕਿਸਾਨਾਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ।
ਦੱਸ ਦੇਈਏ ਕਿ 13 ਫਰਵਰੀ ਨੂੰ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਡੇਕਡ ਤੋੜਨ ਦੀ ਕਿਸਾਨਾਂ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਖਬਰ ਹੈ ਕਿ ਜਿਨ੍ਹਾਂ ਵੱਲੋਂ ਬੈਰੀਕੇਡ ਤੋੜੇ ਗਏ ਹਨ, ਉਨ੍ਹਾਂ ਖਿਲਾਫ ਹਰਿਆਣਾ ਪੁਲਿਸ ਵੱਲੋਂ NSA ਤਹਿਤ ਕਾਰਵਾਈ ਕੀਤੀ ਜਾਵੇਗੀ। ਅੰਬਾਲਾ ਪੁਲਿਸ ਵੱਲੋਂ ਟਵਿੱਟਰ ‘ਤੇ ਆਪਣੇ ਅਧਿਕਾਰਤ ਹੈਂਡਲ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰੋਜ਼ਾਨਾ ਪੁਲਿਸ ਪ੍ਰਸ਼ਾਸਨ ਉਤੇ ਪਥਰਾਅ ਤੇ ਹੰਗਾਮਾ ਕਰਕੇ ਕਾਨੂੰਨ ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਸ ਦੇ ਦੌਰਾਨ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਅੰਦੋਲਨਕਾਰੀਆਂ ਵੱਲੋਂ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਪਹੁੰਚਾਏ ਗਏ ਨੁਕਸਾਨ ਦਾ ਹਿਸਾਬ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ DSP ਦਿਲਪ੍ਰੀਤ ਸਿੰਘ ਦੀ ਜਿਮ ‘ਚ ਮੌ.ਤ, ਕਸਰਤ ਕਰਦਿਆਂ ਆਇਆ ਹਾਰਟ ਅਟੈਕ
ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਕਹਿ ਦਿੱਤਾ ਗਿਆ ਸੀ ਕਿ ਇਸ ਅੰਦੋਲਨ ਦੌਰਾਨ ਜੇਕਰ ਕਿਸਾਨਾਂ ਵੱਲੋਂ ਸਰਕਾਰੀ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ ਤਾਂ ਉਨ੍ਹਾਂ ਦੀ ਜਾਇਦਾਦ ਤੇ ਬੈਂਕ ਖਾਤੇ ਸੀਜ ਕਰਕੇ ਭਰਪਾਈ ਕੀਤੀ ਜਾਵੇਗੀ। ਇਸ ਲਈ ਅੰਬਾਲਾ ਪੁਲਿਸ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।