ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਬੈਠਕ ਬੁਲਾਈ ਗਈ ਸੀ ਜੋ ਕਿ ਹੁਣ ਖਤਮ ਹੋ ਚੁੱਕੀ ਹੈ। ਇਸ ਮੀਟਿੰਗ ਵਿਚ ਕਈ ਵੱਡੇ ਐਲਾਨ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ।
ਮਾਨ ਸਰਕਾਰ ਵੱਲੋਂ ਲੈਂਡ ਇਨਹਾਂਸਮੈਂਟ ਲਈ OTS ਸਕੀਮ ਨੂੰ ਹਰੀ ਝੰਡੀ ਦਿੱਤੀ ਗਈ ਹੈ। ਲੈਂਡ ਇਨਹਾਂਸਮੈਂਟ ਬਕਾਏ ‘ਤੇ ਹੁਣ 8% ਫਲੈਟ ਵਿਆਜ ਲਗਾਇਆ ਜਾਵੇਗਾ ਤੇ ਇਹ OTS ਸਕੀਮ 31 ਦਸੰਬਰ 2025 ਤੱਕ ਜਾਰੀ ਰਹੇਗੀ ਤੇ ਇਸ ਦੇ ਨਾਲ ਹੀ ਕੰਪਾਊਂਡਿੰਗ ਵਿਆਜ ਤੇ ਪਨੈਲਟੀ ਮੁਆਫ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬੈਂਕ ਜਾਂਦੇ ਮੁਲਾਜ਼ਮਾਂ ਨਾਲ ਵਾਪਰਿਆ ਹਾ.ਦਸਾ, ਪਿਕਅੱਪ ਤੇ ਕਾਰ ਦੀ ਹੋਈ ਟੱਕ.ਰ, 5 ਜ਼ਖਮੀ, ਇੱਕ ਦੀ ਮੌ.ਤ
ਲੋਕਾਂ ਲਈ ਦੋ ਹੈਲਪ ਕਾਊਂਟਰ ਵੀ ਸਥਾਪਤ ਕੀਤੇ ਜਾਣਗੇ। ਦੋਵੇਂ ਸਕੀਮ 31 ਦਸੰਬਰ ਤੱਕ ਲਾਗੂ ਰਹਿਣਗੀਆਂ ਤੇ ਇਸ ਨਾਲ ਲਗਭਗ 40000 ਲੋਕਾਂ ਨੂੰ ਫਾਇਦਾ ਪਹੁੰਚੇਗਾ। ਇਹ ਜਾਣਕਾਰੀ ਕੈਬਨਿਟ ਮੀਟਿੰਗ ਦੇ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਲਦ ਹੀ ਨਵੀਂ ਇੰਡਸਟਰੀ ਪਾਲਿਸੀ ਲਿਆ ਰਹੇ ਹਾਂ। ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਦੇਸ਼ ਦੇ ਸਾਰੇ ਹਿੱਸਿਆਂ ਵਿਚ ਲਾਗੂ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
