ਜਦੋਂ ਤੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਤੇ ਕਈ ਵੱਡੇ-ਵੱਡੇ ਐਲਾਨ ਲੋਕਾਂ ਦੇ ਹਿੱਤ ਵਿਚ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਮਾਨ ਵੱਲੋਂ ਪਹਿਲਾਂ ਹੀ 8 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ।
ਅੱਜ ਇਕ ਹੋਰ ਵੱਡਾ ਤੋਹਫਾ ਪੰਜਾਬੀਆਂ ਨੂੰ ਮਾਨ ਸਰਕਾਰ ਵੱਲੋਂ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਸਮਾਣਾ ਦਾ ਟੋਲ ਪਲਾਜ਼ਾ ਬੰਦ ਕਰਵਾ ਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ CM ਮਾਨ ਨਿਹਾਲਗੜ੍ਹ ਪਹੁੰਚੇ ਜਿਥੇ ਉਨ੍ਹਾਂ ਨੇ ਮਹਾਨ ਕ੍ਰਾਂਤੀਕਾਰੀ ਦੇਸ਼ ਭਗਤ ਕਾਮਰੇਡ ਤੇਜਾ ਸਿੰਘ ਸੁਤੰਤਰ ਜੀ ਦੇ ਬੁੱਤ ਦਾ ਉਦਘਾਟਨ ਕੀਤਾ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ-‘ਲੋਕਾਂ ਦੀ ਮਿਹਨਤ ਦੀ ਕਮਾਈ ਬਚਾਉਣ ਲਈ ਇਕ ਹੋਰ ਲੋਕ ਪੱਖੀ ਕਦਮ, ਸਮਾਣਾ ਟੋਲ ਪਲਾਜ਼ਾ ਅੱਜ ਤੋਂ ਬੰਦ ਕਰ ਰਹੇ ਹਾਂ।’ ਉਨ੍ਹਾਂ ਕਿਹਾ ਕਿ 9ਵਾਂ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਨੂੰ ਰੋਜ਼ਾਨਾ 3 ਲੱਖ 80 ਹਜ਼ਾਰ ਰੁਪਏ ਦੀ ਬੱਚਤ ਹੋਵੇਗੀ। ਇਸ ਟੋਲ ਦਾ ਸਮਝੌਤਾ 1 ਸਤੰਬਰ 2005 ਨੂੰ ਸਾਢੇ 16 ਸਾਲਾਂ ਲਈ ਕੀਤਾ ਗਿਆ ਸੀ ਪਰ ਸਰਕਾਰ ਨੇ ਸਮੇਂ ਸਿਰ ਲੋੜੀਂਦਾ ਕੰਮ ਪੂਰਾ ਨਾ ਕਰਨ ‘ਤੇ 1 ਕਰੋੜ 6 ਲੱਖ 48 ਹਜ਼ਾਰ ਰੁਪਏ ਦਾ ਡੈਮੇਜ ਕੰਟਰੋਲ ਵੀ ਲਗਾਇਆ ਸੀ।
ਵੀਡੀਓ ਲਈ ਕਲਿੱਕ ਕਰੋ :