ਦਿੱਲੀ-ਐਨਸੀਆਰ, ਪੰਜਾਬ, ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ਵਿੱਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਕਾਫੀ ਦੇਰ ਤੱਕ ਜਾਰੀ ਰਹੇ। ਭੂਚਾਲ ਦਾ ਕੇਂਦਰ ਨੇਪਾਲ ਸੀ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਸੀ। ਇਹ ਭੂਚਾਲ ਦੁਪਹਿਰ 2:25 ਵਜੇ ਆਇਆ।
ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆਉਣ ਲੱਗੇ। ਮੰਨਿਆ ਜਾ ਰਿਹਾ ਹੈ ਕਿ ਇਸ ਭੂਚਾਲ ਕਾਰਨ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਭੂਚਾਲ ਦੀ ਤੀਬਰਤਾ ਬਹੁਤ ਜ਼ਿਆਦਾ ਹੈ। ਇਸ ਕਾਰਨ ਜਾਨੀ ਨੁਕਸਾਨ ਹੋਣ ਦਾ ਵੀ ਖਦਸ਼ਾ ਹੈ। ਉਤਰਾਖੰਡ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਪਹਿਲਾ ਝਟਕਾ ਦੁਪਹਿਰ 2:25 ਵਜੇ ਮਹਿਸੂਸ ਕੀਤਾ ਗਿਆ, ਜਿਸ ਦੀ ਤੀਬਰਤਾ 4.6 ਸੀ। ਕਰੀਬ ਅੱਧੇ ਘੰਟੇ ਦੇ ਅੰਦਰ ਦੂਜਾ ਭੂਚਾਲ ਆਇਆ, ਜਿਸ ਦੀ ਤੀਬਰਤਾ 6.2 ਸੀ। ਇਸ ਭੂਚਾਲ ਦਾ ਕੇਂਦਰ ਸਤ੍ਹਾ ਤੋਂ 5 ਕਿਲੋਮੀਟਰ ਦੀ ਡੂੰਘਾਈ ‘ਤੇ ਸੀ ਅਤੇ ਇਸ ਲਈ ਇਸ ਦੇ ਝਟਕੇ ਬਹੁਤ ਤੇਜ਼ ਅਤੇ ਦੂਰ ਤੱਕ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ : ਰਾਹੁਲ ਨੇ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ‘ਚ ਕੀਤੀ ਸੇਵਾ, ਬਰਤਨ ਮਾਂਝੇ, ਸਬਜ਼ੀ ਕੱਟੀ, ਲੰਗਰ ਵਰਤਾਇਆ (ਤਸਵੀਰਾਂ)
ਚੰਡੀਗੜ੍ਹ ਅਤੇ ਮੋਹਾਲੀ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਭਾਗ ਦਾ ਕਹਿਣਾ ਹੈ ਕਿ ਦੂਜੀ ਵਾਰ ਡੂੰਘਾਈ ਘੱਟ ਸੀ ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਭੂਚਾਲ ਦੇ ਝਟਕੇ 45 ਸਕਿੰਟ ਤੱਕ ਮਹਿਸੂਸ ਕੀਤੇ ਗਏ।
ਵੀਡੀਓ ਲਈ ਕਲਿੱਕ ਕਰੋ -: