ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਪੰਜਾਬ ਪੁਲਿਸ ਅਸਮ ਲੈ ਕੇ ਪਹੁੰਚੀ ਹੈ। ਉਨ੍ਹਾਂ ਨੂੰ ਅਸਮ ਦੇ ਡੀਬਰੂਗੜ੍ਹ ਲਿਜਾਇਆ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ‘ਚ ਇੰਟਰਨੈਟ ਸੇਵਾਵਾਂ ਉਤੇ ਲਗਾਈ ਗਈ ਪਾਬੰਦੀ ਨੂੰ ਵਧਾ ਦਿੱਤਾ ਗਿਆ ਹੈ। ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇੰਟਰਨੈਟ ਉਤੇ ਪਾਬੰਦੀ ਨੂੰ ਕੱਲ੍ਹ 12 ਵਜੇ ਤੱਕ ਲਈ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਹਿਲਾਂ ਇੰਟਰਨੈਟ ਸੇਵਾਵਾਂ ‘ਤੇ ਅੱਜ ਦੁਪਹਿਰ 12 ਤੱਕ ਲਈ ਪਾਬੰਦੀ ਲਗਾਈ ਗਈ ਸੀ, ਪਰ ਹੁਣ ਇਸ ਪਾਬੰਧੀ ਨੂੰ ਅਗਲੇ 24 ਘੰਟਿਆਂ ਲਈ ਵਧਾ ਦਿੱਤਾ ਗਿਆ ਹੈ। ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਦੀ ਕਾਰਵਾਈ ਦੂੱਜੇ ਦਿਨ ਵੀ ਜਾਰੀ ਹੈ। ਇਸੇ ਦੌਰਾਨ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪਾਣੀਪਤ ‘ਚ ਅੱਜ BJP ਦਾ ਸ਼ਕਤੀ ਕੇਂਦਰ ਸੰਗਮ: JP ਨੱਡਾ ਤੇ CM ਮਨੋਹਰ ਲਾਲ ਕਰਨਗੇ ਸ਼ਿਰਕਤ
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਤੇ ਫਰਾਰ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਪੁਲਿਸ ਵੱਲੋਂ ਦੂਜੇ ਦਿਨ ਵੀ ਸਰਚ ਮੁਹਿੰਮ ਚਲਾਈ ਗਈ ਹੈ ਤੇ ਜਲਦ ਹੀ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: