ਫ਼ਰੀਦਕੋਟ ਰਾਖਵੀਂ ਲੋਕ ਸਭਾ ਸੀਟ ਤੋਂ ਭਾਜਪਾ ਦੇ ਐਲਾਨੇ ਉਮੀਦਵਾਰ ਹੰਸਰਾਜ ਹੰਸ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਫ਼ਰੀਦਕੋਟ ਪਹੁੰਚੇ। ਫ਼ਰੀਦਕੋਟ ਪਹੁੰਚਣ ‘ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ 12ਵੀਂ ਸਦੀ ਦੇ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਦੇ ਅਸਥਾਨ ਬਾਬਾ ਫਰੀਦ ਟਿੱਲਾ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਆਪਣੀ ਜਿੱਤ ਅਤੇ ਸਾਰਿਆਂ ਦੀ ਖੁਸ਼ੀ ਲਈ ਅਰਦਾਸ ਕੀਤੀ।
ਇਸ ਮੌਕੇ ਬਾਬਾ ਫ਼ਰੀਦ ਟਿੱਲਾ ਕਮੇਟੀ ਵੱਲੋਂ ਹੰਸਰਾਜ ਹੰਸ ਦਾ ਸਿਰੋਪਾਓ ਭੇਟ ਕਰਕੇ ਸਵਾਗਤ ਵੀ ਕੀਤਾ ਗਿਆ। ਇੱਥੇ ਉਨ੍ਹਾਂ ਨੇ ਬਾਬਾ ਫ਼ਰੀਦ ਦੀ ਆਵਾਜ਼ ਵੀ ਗਾਈ। ਉਨ੍ਹਾਂ ਕਿਹਾ ਕਿ ਉਹ ਇੱਥੇ ਨਾ ਤਾਂ ਕਿਸੇ ਦਾ ਬੁਰਾ ਬੋਲਣ ਆਏ ਹਨ ਅਤੇ ਨਾ ਹੀ ਕਿਸੇ ਦਾ ਵਿਰੋਧ ਕਰਨ ਆਏ ਹਨ। ਉਹ ਇੱਥੇ ਸਾਰਿਆਂ ਨੂੰ ਪਿਆਰ ਕਰਨ ਆਇਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ 1 ਜੂਨ ਨੂੰ ਬੰਦ ਰਹਿਣਗੀਆਂ ਸਾਰੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਬਾਬਾ ਫ਼ਰੀਦ ਟਿੱਲਾ ਵਿਖੇ ਮੱਥਾ ਟੇਕਣ ਉਪਰੰਤ ਉਹ ਉਥੋਂ ਕੁਝ ਕਦਮਾਂ ਦੀ ਦੂਰੀ ‘ਤੇ ਸਥਿਤ ਦੇਵੀ ਦੁਆਰ ਮੰਦਿਰ ਵੀ ਪੁੱਜੇ, ਜਿੱਥੇ ਮੰਦਰ ਕਮੇਟੀ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਅਤੇ ਹੋਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਹੰਸਰਾਜ ਹੰਸ ਦੇ ਪ੍ਰਸ਼ੰਸਕ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: