ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪਾਰਟੀ ਵਿਚ ਬਗਾਵਤ ਦਾ ਸਿਲਿਸਲਾ ਸ਼ੁਰੂ ਹੋ ਗਿਆ ਹੈ। ਅਬੋਹਰ ਤੋਂ ਭਾਜਪਾ ਦੇ ਵਿਧਾਇਕ ਰਹੇ ਅਰੁਣ ਨਾਰੰਗ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਉਹ ਵਰਕਰ ਵਜੋਂ ਪਾਰਟੀ ਦੇ ਨਾਲ ਕੰਮ ਕਰਦੇ ਰਹਿਣਗੇ।
ਅਰੁਣ ਨਾਰੰਗ ਦਾ ਕਹਿਣਾ ਹੈ ਕਿ ਪਾਰਟੀ ਨੇ ਪੁਰਾਣੇ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਜਿਸ ਕਰਕੇ ਉਹ ਅਸਤੀਫਾ ਦੇ ਰਹੇ ਹਨ ਤੇ ਇਸ ਲਈ ਉਨ੍ਹਾਂ ਨੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਨ੍ਹਾਂ ਤੋਂ ਪੰਜਾਬ ਦੀ ਕਮਾਨ ਸੰਭਾਲੀ ਨਹੀਂ ਗਈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਲੰਗਰ ਘਪਲੇ ‘ਚ ਵੱਡੀ ਕਾਰਵਾਈ, SGPC ਪ੍ਰਧਾਨ ਧਾਮੀ ਨੇ 51 ਮੁਲਾਜ਼ਮ ਕੀਤੇ ਮੁਅੱਤਲ
ਦੱਸ ਦੇਈਏ ਕਿ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ 2017 ਵਿਚ ਵਿਧਾਨ ਸਭਾ ਚੋਣਾਂ ਵਿਚ ਸੁਨੀਲ ਜਾਖੜ ਨੂੰ ਹਰਾਇਆ ਸੀ। ਮੌਜੂਦਾ ਸਮੇਂ ਨਾਰੰਗ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਤੇ ਲੋਕ ਸਭਾ ਹਲਕਾ ਫ਼ਰੀਦਕੋਟ ਅਤੇ ਜ਼ਿਲ੍ਹਾ ਮਾਨਸਾ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੁਨੀਲ ਜਾਖੜ ਨੂੰ 3500 ਵੋਟਾਂ ਨਾਲ ਮਾਤ ਦੇ ਕੇ ਅਬੋਹਰ ਸੀਟ ਭਾਜਪਾ ਦੀ ਝੋਲੀ ਵਿਚ ਪਾਈ ਸੀ। ਸੁਨੀਲ ਜਾਖੜ ਇਸ ਤੋਂ ਪਹਿਲਾਂ ਅਬੋਹਰ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਨ।
ਪਿਛਲੇ ਸਾਲ 2022 ਵਿਚ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਇਥੋਂ ਵਿਧਾਇਕ ਬਣੇ ਸਨ। ਜਦੋਂ ਕਿ ਉਨ੍ਹਾਂ ਦੇ ਸਾਹਮਣੇ ਭਾਜਪਾ ਵੱਲੋਂ ਖੜ੍ਹੇ ਸਾਬਕਾ ਵਿਧਾਇਕ ਨਾਰੰਗ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਵੀਡੀਓ ਲਈ ਕਲਿੱਕ ਕਰੋ -: