ਬਠਿੰਡਾ ਵਿੱਚ ਛੇ ਦਿਨ ਪਹਿਲਾਂ 12 ਫਰਵਰੀ ਨੂੰ ਪਿੰਡ ਬਲਾਹੜ ਮਹਿਮਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਪਲਟ ਗਈ ਸੀ। ਜਿਸ ਵਿਚ 22 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ ਇਕ ਬਜ਼ੁਰਗ ਔਰਤ ਸੁਖਜੀਤ ਕੌਰ ਦੀ ਸ਼ਨੀਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਬੱਸ ਡਰਾਈਵਰ ਲੱਖਾ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਲੋਕਾਂ ਦਾ ਦੋਸ਼ ਹੈ ਕਿ ਬਰਾੜ ਕੰਪਨੀ ਦੀ ਬੱਸ ਨੂੰ ਡਰਾਈਵਰ ਦੀ ਬਜਾਏ ਕੰਡਕਟਰ ਚਲਾ ਰਿਹਾ ਸੀ, ਜਿਸ ਕਾਰਨ ਬੱਸ ਬੇਕਾਬੂ ਹੋ ਕੇ ਪਿੰਡ ਪਿੰਡ ਬਲਾਹੜ ਮਹਿਮਾ ਨੇੜੇ ਪਲਟ ਗਈ। ਇਸ ਹਾਦਸੇ ‘ਚ ਕਰੀਬ 22 ਯਾਤਰੀ ਗੰਭੀਰ ਜ਼ਖਮੀ ਹੋ ਗਏ। ਸਾਰਿਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖ਼ਮੀਆਂ ਵਿੱਚੋਂ ਇੱਕ ਸੁਖਜੀਤ ਕੌਰ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਬਠਿੰਡਾ ਏਮਜ਼ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਸ਼ਨੀਵਾਰ ਨੂੰ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਿਸ ਨੇ ਨ.ਸ਼ਾ ਤਸਕਰ ਕੀਤਾ ਕਾਬੂ, ਮੁਲਜ਼ਮ ਕੋਲੋਂ ਨ.ਸ਼ੀਲੇ ਪਦਾਰਥ ਹੋਏ ਬਰਾਮਦ
ਪਿੰਡ ਵਾਸੀ ਸੋਹਣ ਸਿੰਘ ਦਾ ਕਹਿਣਾ ਹੈ ਕਿ ਸ਼ਾਮ ਨੂੰ ਉਕਤ ਬੱਸ ਕੰਪਨੀ ਦਾ ਡਰਾਈਵਰ ਉਨ੍ਹਾਂ ਦੇ ਪਿੰਡ ਵਿਚ ਉਤਰ ਕੇ ਕੰਡਕਟਰ ਦੀ ਅਗਵਾਈ ਹੇਠ ਬੱਸ ਨੂੰ ਬਠਿੰਡਾ ਲੈ ਕੇ ਆਉਂਦਾ ਹੈ ਪਰ ਦਿਨ ਵੇਲੇ ਵੀ ਕੰਡਕਟਰ ਵੱਲੋਂ ਬੱਸ ਚਲਾਈ ਜਾ ਰਹੀ ਸੀ, ਜਿਸ ਕਾਰਨ ਜਿਸ ਕਾਰਨ ਬੱਸ ਬੇਕਾਬੂ ਹੋ ਕੇ ਪਲਟ ਗਈ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਬੱਸ ਡ੍ਰਾਈਵਰ ਹੀ ਬੱਸ ਚਲਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਕਿਸਮ ਦਾ ਹਾਦਸਾ ਨਾ ਵਾਪਰੇ। ਪੁਲਿਸ ਨੇ ਮੁਲਜ਼ਮ ਬੱਸ ਚਾਲਕ ਲੱਖਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ –