ਮਾਨਸਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸ਼ਨੀਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19-20 ਜੂਨ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਅੱਜ ਸਥਾਨਕ ਬੱਚਤ ਭਵਨ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੈਸ਼ਨ 19 ਜੂਨ ਨੂੰ ਬਾਅਦ ਦੁਪਹਿਰ 2:30 ਵਜੇ ਸ਼ਰਧਾਂਜਲੀ ਸਮਾਗਮਾਂ ਨਾਲ ਸ਼ੁਰੂ ਹੋਵੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਕਾਨੂੰਨ ਪੇਸ਼ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਲਈ ਬਿਜ਼ਨਸ ਐਡਵਾਈਜ਼ਰੀ ਕਮੇਟੀ ਜਲਦੀ ਹੀ ਤੈਅ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: