ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮੰਤਰੀ ਸਰਾਰੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੱਤਾ ਹੈ। ਮੰਤਰੀ ਸਰਾਰੀ ਦੇ ਅਸਤੀਫੇ ਤੋਂ ਬਾਅਦ ਪੰਜਾਬ ਕੈਬਨਿਟ ‘ਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ।
ਇਹ ਵੀ ਖਬਰ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਹੈ ਤੇ CM ਮਾਨ ਵੱਲੋਂ ਕੈਬਨਿਟ ਮੰਤਰੀ ਸਰਾਰੀ ਦੇ ਅਸਤੀਫੇ ਨੂੰ ਮਨਜ਼ੂਰ ਕਰ ਲਿਆ ਗਿਆ ਹੈ।
ਫੌਜਾ ਸਿੰਘ ਨੂੰ ਪੰਜਾਬ ਵਿਚ ਕੈਬਨਿਟ ਦੇ ਵਿਸਥਾਰ ਦੇ ਨਾਲ ਹੀ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ। ਉਨ੍ਹਾਂ ਕੋਲ ਖਾਧ ਤੇ ਬਾਗਬਾਨੀ ਮੰਤਰਾਲਾ ਸੀ ਪਰ ਇਸ ਵਿਚ ਉਨ੍ਹਾਂ ਦਾ ਇਕ ਆਡੀਓ ਕਲਿੱਪ ਵਾਇਰਲ ਹੋ ਗਿਆ ਜਿਸ ਦੇ ਬਾਅਦ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋ ਲੱਗੇ। ਸਾਫ ਅਕਸ ਲਈ ਜਾਣੀ ਜਾਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵਾਰ-ਵਾਰ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ
ਹੁਣ ਪੰਜਾਬ ਦੇ ਕੈਬਨਿਟ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ। ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਤੇ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਨਿਵਾਸ ਵਿਚ ਇਕ ਸਾਦੇ ਪ੍ਰੋਗਰਾਮ ਵਿਚ ਨਵੇਂ ਮੰਤਰੀ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਮਾਈਨਿੰਗ ਤੇ ਜੇਲ੍ਹ ਵਿਭਾਗ ਮੀਤ ਹੇਅਰ ਨੂੰ ਦਿੱਤਾ ਜਾ ਸਕਦਾ ਹੈ।ਹਰਜੋਤ ਬੈਂਸ ਨੂੰ ਬਦਲਿਆ ਜਾ ਸਕਦਾ ਹੈ ਤੇ ਅਨਮੋਲ ਗਗਨ ਮਾਨ ਦੇ ਵੀ ਵਿਭਾਗ ਬਦਲਣ ਦੀ ਚਰਚਾ ਹੈ।
ਵੀਡੀਓ ਲਈ ਕਲਿੱਕ ਕਰੋ -: