ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਬੁਲਾਰੇ ਜੈਵੀਰ ਸ਼ੇਰਗਿੱਲ ਨੂੰ ਭਾਰਤੀ ਜਨਤਾ ਪਾਰਟੀ ਨੇਵੀ ਆਪਣਾ ਰਾਸ਼ਟਰੀ ਬੁਲਾਰਾ ਨਿਯੁਕਤ ਕੀਤਾ ਹੈ। ਮਦਨ ਕੌਸ਼ਿਕ, ਵਿਸ਼ਨੂੰ ਦੇਵ ਸਾਈਂ, ਉੱਤਰਾਖੰਡ ਅਤੇ ਛੱਤੀਸਗੜ੍ਹ ਦੇ ਸਾਬਕਾ ਪ੍ਰਧਾਨ ਕ੍ਰਮਵਾਰ ਰਾਣਾ ਗੁਰਮੀਤ ਸਿੰਘ ਸੋਢੀ, ਮਨੋਰੰਜਨ ਕਾਲੀਆ ਅਤੇ ਪੰਜਾਬ ਤੋਂ ਅਮਨਜੋਤ ਕੌਰ ਰਾਮੂਵਾਲੀਆ ਨੂੰ ਕੌਮੀ ਕਾਰਜਕਾਰਨੀ ਦਾ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ।

ਕਾਂਗਰਸ ਤੋਂ ਆਪਣੇ ਪਰਿਵਾਰ ਦਾ ਪੰਜ ਦਹਾਕੇ ਪੁਰਾਣਾ ਨਾਤਾ ਤੋੜਨ ਦੇ ਬਾਅਦ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਮਈ 2022 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ। ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਜਾਖੜ ਨੇ ਕਿਹਾ ਸੀ ਕਿ ਮੇਰੇ ਪਰਿਵਾਰ ਦੀਆਂ 3 ਪੀੜ੍ਹੀਆਂ ਨੇ ਪਿਛਲੇ 50 ਸਾਲਾਂ ਵਿਚ ਕਾਂਗਰਸ ਪਾਰਟੀ ਦੀ ਸੇਵਾ ਕੀਤੀ। ਹੁਣ ਮੈਂ ਪੰਜਾਬ ਵਿਚ ਰਾਸ਼ਟਰਵਾਦ, ਏਕਤਾ ਤੇ ਭਾਈਚਾਰੇ ਦੇ ਮੁੱਦਿਆਂ ‘ਤੇ ਕਾਂਗਰਸ ਤੋਂ ਪੰਜ ਦਹਾਕੇ ਪੁਰਾਣਾ ਨਾਤਾ ਤੋੜ ਲਿਆ ਹੈ। ਹੁਣ ਮੈਂ ਭਾਜਪਾ ਨਾਲ ਪੰਜਾਬ ਵਿਚ ਰਾਸ਼ਟਰਵਾਦ, ਏਕਤਾ ਤੇ ਭਾਈਚਾਰੇ ਦੀ ਸਿਆਸਤ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਦਸੂਹਾ ਦਾ ਹਰਪ੍ਰੀਤ ਬਣਿਆ ਆਸਟ੍ਰੇਲੀਆ ਪੁਲਿਸ ‘ਚ ਅਫ਼ਸਰ
ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ 2022 ਵਿਚ ਭਾਰਤੀ ਜਨਤਾ ਪਾਰਟੀ ਜੁਆਇਨ ਕੀਤੀ ਸੀ। ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਜਿਸ ਦਾ ਗਠਨ 2021 ਵਿਚ ਕੀਤਾ ਗਿਆ ਸੀ, ਉਸ ਦਾ ਭਾਜਪਾ ਵਿਚ ਰਲੇਵਾਂ ਕਰ ਲਿਆ ਸੀ। ਸਤੰਬਰ 2021 ਵਿਚ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























