ਪਟਿਆਲਾ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਨਵੇਂ ਕਾਂਗਰਸ ਪ੍ਰਧਾਨ ਵਜੋਂ ਨਿਯੁਕਤੀ ਬਾਰੇ ਚਰਚਾ ਨੂੰ ਲੈ ਕੇ ਵਿਧਾਇਕਾਂ ਦਾ ਉਨ੍ਹਾਂ ਨਾਲ ਮੁਲਾਕਾਤ ਕਰਨ ਦਾ ਸਿਲਸਿਲਾ ਜਾਰੀ ਜਾਰੀ ਹੈ। ਇਸ ਕੜੀ ਵਿਚ, ਕੈਪਟਨ ਦੇ ਬਾਗੀ ਵਿਧਾਇਕ ਨਿਰਮਲ ਸ਼ੁਤਰਾਣਾ ਨੇ ਅੱਜ ਸਵੇਰੇ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ।
ਨਿਰਮਲ ਸ਼ੁਤਰਾਣਾ ਨੇ ਅੱਜ ਪਟਿਆਲਾ ਵਿਖੇ ਸਿੱਧੂ ਦੀ ਰਿਹਾਇਸ਼ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ 30 ਹੋਰ ਵਿਧਾਇਕਾਂ ਨੇ ਵੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ : MLA ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਇਕ ਹੋਰ ਔਰਤ ਨੇ ਲਗਾਏ ਗੰਭੀਰ ਦੋਸ਼
ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੀ ਅਜੇ ਕੋਈ ਅਧਿਕਾਰਤ ਘੋਸ਼ਣਾ ਨਹੀਂ ਕੀਤੀ ਗਈ ਸੀ ਪਰ ਬਟਾਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਤੋਂ ਬਿਨਾਂ ਨਵਜੋਤ ਸਿੱਧੂ ਦੇ ਮੁਖੀ ਬਣਨ ਲਈ ਹੋਰਡਿੰਗ ਲਗਾ ਦਿੱਤੀਆਂ ਗਈਆਂ ਸਨ। ਜੋ ਕਿ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਖਬਰਾਂ ਮਿਲ ਰਹੀਆਂ ਹਨ ਕਿ ਪੰਜਾਬ ਤੋਂ ਕਾਂਗਰਸ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਅੱਜ ਐਤਵਾਰ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਦਿੱਲੀ ਵਿਖੇ ਰਿਹਾਇਸ਼ ‘ਤੇ ਬੈਠਕ ਕਰਨਗੇ।
ਦੂਜੇ ਪਾਸੇ ਕੈਪਟਨ ਭਾਵੇਂ ਹਾਈਕਮਾਨ ਦੇ ਫੈਸਲੇ ‘ਤੇ ਰਾਜ਼ੀ ਤਾਂ ਹੋ ਗਏ ਹਨ ਪਰ ਨਾਲ ਹੀ ਉਨ੍ਹਾਂ ਨੇ ਇਹ ਵੀ ਸ਼ਰਤ ਰੱਖੀ ਹੈ ਕਿ ਉਹ ਨਵਜੋਤ ਸਿੱਧੂ ਨਾਲ ਸਿਰਫ ਉਦੋਂ ਹੀ ਮੁਲਾਕਾਤ ਕਰਨਗੇ ਜਦੋਂ ਉਹ ਜਨਤਕ ਤੌਰ ‘ਤੇ ਉਨ੍ਹਾਂ ਕੋਲੋਂ ਮੁਆਫੀ ਮੰਗੇਗਾ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਰਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ ਸਨ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਮੁੜ ਆਪਣੇ ਉਸ ਅਹਿਮ ਬਿਆਨ ਨੂੰ ਦੁਹਰਾਇਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਮਾਣਯੋਗ ਕਾਂਗਰਸ ਪ੍ਰਧਾਨ ਪੰਜਾਬ ਦੇ ਵਿਸ਼ੇ ਵਿੱਚ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਜੋ ਵੀ ਫੈਸਲਾ ਕਰਨਗੇ ਉਹ ਮੈਨੂੰ ਮਨਜ਼ਰੂ ਹੋਵੇਗਾ, ਮੈਂ ਉਸ ਦਾ ਆਦਰ ਕਰਾਂਗਾ।
ਇਹ ਵੀ ਪੜ੍ਹੋ : ਪੰਜਾਬ ‘ਚ ਜਲਦ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ 48 ਘੰਟਿਆਂ ਵਿਚ ਮੀਂਹ ਪੈਣ ਦੇ ਆਸਾਰ