ਗੈਂਗਸਟਰ ਤੋਂ ਨੇਤਾ ਬਣੇ ਲੱਖਾ ਸਿਧਾਣਾ ਤੇ ਕੈਨੇਡਾ ਬੈਠੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ ਲੰਡਾ ਸਣੇ 11 ਲੋਕਾਂ ‘ਤੇ ਡਰੱਗਜ਼ ਤੇ ਹਥਿਆਰਾਂ ਦੀ ਤਸਕਰੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਤਰਨਤਾਰਨ ਦੇ ਗੈਂਗਸਟਰ ਲੰਡਾ ‘ਤੇ ਪੁਲਿਸ ਸਟੇਸ਼ਨ ਵਿਚ 2 ਸਤੰਬਰ ਨੂੰ ਦਰਜ ਕੀਤਾ ਗਿਆ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸਿਧਾਣਾ ਦੇ ਕੁਝ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਇਕ ਫਰਜ਼ੀ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ। ਲੰਡਾ ਅੰਮ੍ਰਿਤਸਰ ਵਿਚ ਇਕ ਸਬ-ਇੰਸਪੈਕਟਰ ਦੀ ਕਾਰ ਹੇਠਾਂ IED ਲਗਾਉਣ ਤੋਂ ਇਲਾਵਾ, ਮੋਹਾਲੀ ਵਿਚ ਪੰਜਾਬ ਪੁਲਿਸ ਦੇ ਖੁਫੀਆ ਦਫਤਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ ਹਮਲੇ ਦਾ ਵੀ ਮੁੱਖ ਸਾਜ਼ਿਸ਼ਕਰਤਾ ਹੈ।
ਪੁਲਿਸ ਦੀ ਐੱਫਆਈਆਰ ਮੁਤਾਬਕ ਦੋਸ਼ੀਆਂ ਨੇ ਇਕ ਗਿਰੋਹ ਬਣਾਇਆ ਹੈ ਜਿਸ ਦਾ ਮਾਸਟਰਮਾਈਂਡ ਲੰਡਾ ਹੈ। ਉਹ ਕੈਨੇਡਾ ਵਿਚ ਬੈਠ ਕੇ ਪਾਕਿਸਾਤਨ ਤੋਂ ਡ੍ਰੋਨ ਜ਼ਰੀਏ ਹਥਿਆਰਾਂ, ਗੋਲਾ ਬਾਰੂਦ ਤੇ ਡਰੱਗਜ਼ ਦੀ ਤਸਕਰੀ ਲਈ ਕੰਮ ਕਰ ਰਿਹਾ ਹੈ। ਗਿਰੋਹ ਦੇ ਹੋਰ ਨਾਮਜ਼ਦ ਮੈਂਬਰ ਨਛੱਤਰ ਸਿੰਘ, ਸਤਨਾਮ ਸਿੰਘ, ਗੁਰਕੀਰਤ ਸਿੰਘ, ਅਨਮੋਲ ਸੋਨੀ, ਚਰਤ ਸਿੰਘ, ਗੁਰਜੰਤ ਸਿੰਘ, ਮਹਾਵੀਰ ਸਿੰਘ, ਸੁਖਦੇਵ ਸਿੰਘ ਤੇ ਦਲਜੀਤ ਸਿੰਘ ਹਨ। ਸਾਰੇ ਦੋਸ਼ੀ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ।
ਹਰੀਕੇ ਪੁਲਿਸ ਦੀ ਇਕ ਟੀਮ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਲੰਡਾ ਆਪਣੇ ਗੁਰਗਿਆਂ ਜ਼ਰੀਏ ਵੱਡੇ ਕਾਰੋਬਾਰੀਆਂ ਅਤੇ ਅਮੀਰ ਲੋਕਾਂ ਤੋਂ ਪੈਸੇ ਦੀ ਮੰਗ ਕਰਦਾ ਰਹਿੰਦਾ ਹੈ। ਇਹ ਮੈਂਬਰ ਪੈਸੇ ਨਾ ਦੇਣ ‘ਤੇ ਲੋਕਾਂ ਨੂੰ ਗੋਲੀ ਮਾਰਨ ਦੀ ਧਮਕੀ ਦਿੰਦੇ ਹਨ। ਉਹ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੰਦੇ ਹਨ ਜਿਨ੍ਹਾਂ ਤੋਂ ਪੈਸੇ ਮੰਗੇ ਜਾਂਦੇ ਹਨ। FIR ਵਿਚ ਕਿਹਾ ਗਿਆ ਹੈ ਕਿ ਲੰਡਾ ਡ੍ਰੋਨ ਜ਼ਰੀਏ ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਦੀ ਪਾਕਿਸਤਾਨ ਨੂੰ ਫਿਰੌਤੀ ਦੇ ਪੈਸੇ ਭੇਜਦਾ ਹੈ। ਇਹ ਕੇਸ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 386, 387, 388, 389 (ਜਬਰਦਸਤੀ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਅਤੇ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਗਿਰੋਹ ਦੇ ਕੁਝ ਮੈਂਬਰ ਪਹਿਲਾਂ ਹੀ ਜੇਲ੍ਹ ਵਿੱਚ ਹਨ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਪੱਤਣ ਦਾ ਰਹਿਣ ਵਾਲਾ ਲੰਡਾ ਪਿਛਲੇ 11 ਸਾਲਾਂ ਤੋਂ ਪੰਜਾਬ ਪੁਲਿਸ ਲਈ ਸਿਰਦਰਦੀ ਬਣਿਆ ਹੋਇਆ ਹੈ। ਉਹ ਪਾਕਿਸਤਾਨ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ। ਲਖਬੀਰ ਸਿੰਘ ਲੰਡਾ 2017 ਵਿੱਚ ਕੈਨੇਡਾ ਭੱਜ ਗਿਆ ਸੀ ਅਤੇ ਖਾਲਿਸਤਾਨ ਸਮਰਥਕ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਹੱਥ ਮਿਲਾਇਆ ਸੀ। ਉਸ ਖ਼ਿਲਾਫ਼ ਅੰਮ੍ਰਿਤਸਰ, ਤਰਨਤਾਰਨ, ਮੋਗਾ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਨਸ਼ਾ ਤਸਕਰੀ ਸਮੇਤ 18 ਅਪਰਾਧਿਕ ਮਾਮਲੇ ਦਰਜ ਹਨ।