ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਪਣੀ ਪ੍ਰੀਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਕੀਤਾ ਹੈ। ਬੋਰਡ ਦੇ ਤਾਜ਼ਾ ਫੈਸਲੇ ਮੁਤਾਬਕ 2026 ਤੋਂ ਸੀਬੀਐਸਈ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਕਰਵਾਏਗਾ, ਜਿਸ ਨਾਲ ਵਿਦਿਆਰਥੀਆਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ ਦਾ ਵਾਧੂ ਮੌਕਾ ਮਿਲੇਗਾ।
ਨਵੇਂ ਪ੍ਰਵਾਨਿਤ ਡਰਾਫਟ ਦਿਸ਼ਾ-ਨਿਰਦੇਸ਼ਾਂ ਮੁਤਾਬਕ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੋ ਪੜਾਵਾਂ ਵਿੱਚ ਕਰਵਾਈਆਂ ਜਾਣਗੀਆਂ। ਪਹਿਲਾ ਪੜਾਅ ਫਰਵਰੀ ਤੋਂ ਮਾਰਚ ਦਰਮਿਆਨ ਹੋਵੇਗਾ, ਜਦਕਿ ਦੂਜਾ ਪੜਾਅ ਮਈ ‘ਚ ਹੋਵੇਗਾ। ਦੋਵੇਂ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਗਿਆਨ ਅਤੇ ਹੁਨਰ ਦੇ ਵਿਆਪਕ ਮੁਲਾਂਕਣ ਨੂੰ ਯਕੀਨੀ ਬਣਾਉਂਦੇ ਹੋਏ ਸਮੁੱਚੇ ਪਾਠਕ੍ਰਮ ਨੂੰ ਕਵਰ ਕਰਨਗੀਆਂ।
ਰਾਸ਼ਟਰੀ ਸਿੱਖਿਆ ਨੀਤੀ (NEP) 2020 ਦੇ ਤਹਿਤ ਚੱਲ ਰਹੇ ਸੁਧਾਰਾਂ ਦੇ ਅਨੁਸਾਰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਇੱਕ ਮਹੱਤਵਪੂਰਨ ਖਰੜੇ ਨੂੰ ਮਨਜ਼ੂਰੀ ਦਿੱਤੀ ਹੈ। ਦਰਅਸਲ ਸਿੱਖਿਆ ਮੰਤਰਾਲੇ ਦੀ ਪ੍ਰਧਾਨਗੀ ‘ਚ ਹੋਈ ਇਕ ਅਹਿਮ ਬੈਠਕ ‘ਚ ਬੋਰਡ ਦੇ ਉਸ ਖਰੜੇ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ‘ਚ 10ਵੀਂ ਦੀ ਬੋਰਡ ਪ੍ਰੀਖਿਆ ਸਾਲ ‘ਚ ਦੋ ਵਾਰ ਕਰਵਾਉਣ ਦਾ ਪ੍ਰਸਤਾਵ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : ਜੈਜ਼ੀ ਬੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਬੋਰਡ ਨੇ ਸਾਲ ਵਿੱਚ ਦੋ ਵਾਰ CBSE 10ਵੀਂ ਬੋਰਡ ਪ੍ਰੀਖਿਆ 2026 ਕਰਵਾਉਣ ਦਾ ਪ੍ਰਸਤਾਵ ਜਾਰੀ ਕੀਤਾ ਹੈ। ਸਿੱਖਿਆ ਮੰਤਰਾਲੇ ਨੇ ਮਾਣਯੋਗ ਸਿੱਖਿਆ ਮੰਤਰੀ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਜਿੱਥੇ ਇਸ ਨੀਤੀ ਤਬਦੀਲੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਪ੍ਰਸਤਾਵ ਦਾ ਉਦੇਸ਼ ਵਿਦਿਆਰਥੀਆਂ ਨੂੰ ਬੋਰਡ ਇਮਤਿਹਾਨਾਂ ਵਿੱਚ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ ਦਾ ਮੌਕਾ ਦੇਣਾ ਹੈ, ਜਿਸ ਨਾਲ ਵਿਦਿਆਰਥੀਆਂ ‘ਤੇ ਦਬਾਅ ਅਤੇ ਤਣਾਅ ਨੂੰ ਘੱਟ ਕੀਤਾ ਜਾ ਸਕਦਾ ਹੈ। ਸਿੱਖਿਆ ਮੰਤਰਾਲੇ ਨੇ ਬੋਰਡ ਦੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ 2026 ਤੋਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -:
