ਚੰਡੀਗੜ੍ਹ ‘ਚ ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਹੇਗਾ। ਧੁੰਦ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੌਸਮ ਸਾਫ਼ ਰਹੇਗਾ, ਪਰ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ। ਇਸ ਦੌਰਾਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਧੁੰਦ ਵੀ ਛਾਈ ਰਹੇਗੀ। ਮੌਸਮ ਵਿਭਾਗ ਨੇ ਇਸ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਹੈ।
ਟ੍ਰਾਈਸਿਟੀ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਤਾਪਮਾਨ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੰਗਲਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਸੀ। ਚੰਡੀਗੜ੍ਹ ਦਿਨ ਵੇਲੇ ਸ੍ਰੀਨਗਰ ਅਤੇ ਸ਼ਿਮਲਾ ਨਾਲੋਂ ਠੰਢਾ ਰਿਹਾ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 6 ਡਿਗਰੀ ਘੱਟ ਸੀ। ਜਦਕਿ ਸ੍ਰੀਨਗਰ ਦਾ ਵੱਧ ਤੋਂ ਵੱਧ ਤਾਪਮਾਨ 14.4 ਡਿਗਰੀ ਸੈਲਸੀਅਸ ਅਤੇ ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 12.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਮੁੜ ਪੈਦਾ ਹੋ ਸਕਦੈ ਸੂਬੇ ‘ਚ ਪੈਟਰੋਲ ਸੰਕਟ! ਟਰੱਕ ਯੂਨੀਅਨਾਂ ਵੱਲੋਂ ਵੱਡਾ ਚੱਕਾ ਜਾਮ ਦਾ ਐਲਾਨ
ਸ਼ਹਿਰ ਦਾ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਰਿਹਾ। ਜਦੋਂ ਕਿ ਮੁਹਾਲੀ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਅਤੇ ਵੱਧ ਤੋਂ ਵੱਧ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਧੁੰਦ ਕਾਰਨ ਵਿਜ਼ੀਬਿਲਟੀ ਘਟ ਕੇ 50 ਮੀਟਰ ਰਹਿ ਗਈ। ਟ੍ਰਾਈਸਿਟੀ ਵਿੱਚ ਮੰਗਲਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ। ਇਸ ਕਾਰਨ ਦਿਨ ਭਰ ਸੂਰਜ ਨਹੀਂ ਨਿਕਲ ਸਕਿਆ। ਜਿਸ ਕਾਰਨ ਤਾਪਮਾਨ ਹੋਰ ਡਿੱਗ ਗਿਆ। ਸ਼ਹਿਰ ਦੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਸਿਰਫ਼ 2.3 ਡਿਗਰੀ ਸੈਲਸੀਅਸ ਦਾ ਫ਼ਰਕ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ –