ਪੰਜਾਬ ਦੇ ਮੁਕੇਰੀਆਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਮਨਸੂਰਪੁਰ ‘ਚ ਐਤਵਾਰ ਨੂੰ CIA ਸਟਾਫ ਦੀ ਟੀਮ ਰੇਡ ਮਾਰਨ ਗਈ ਸੀ, ਇਸ ਦੌਰਾਨ CIA ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਬਦਮਾਸ਼ ਵਲੋਂ ਫਾਇਰਿੰਗ ਕੀਤੀ ਗਈ। ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ।
ਸੂਤਰਾਂ ਅਨੁਸਾਰ ਹੁਸ਼ਿਆਰਪੁਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਇੱਕ ਗੈਂਗਸਟਰ ਹਥਿਆਰਾਂ ਸਮੇਤ ਲੁਕਿਆ ਹੋਇਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਸਵੇਰੇ ਜਾਲ ਵਿਛਾ ਦਿੱਤਾ। ਜਿਵੇਂ ਹੀ ਦੋਸ਼ੀ ਨੇ ਪੁਲਿਸ ਨੂੰ ਦੇਖਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਵਿੱਚ ਇੱਕ ਮੁਲਾਜ਼ਮ ਨੂੰ ਗੋਲੀ ਲੱਗੀ ਸੀ।
ਇਹ ਵੀ ਪੜ੍ਹੋ : ਆ ਗਿਆ ਨਿੱਕਾ ”ਸਿੱਧੂ ਮੂਸੇਵਾਲਾ”, ਬਾਪੂ ਬਲਕੌਰ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੁੱਤ ਦੀ ਫੋਟੋ
ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਫਾਇਰਿੰਗ ਦੌਰਾਨ ਜਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਅੰਮ੍ਰਿਤਪਾਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੁਕੇਰੀਆਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: