ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਉਸ ਦੇ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ ਤੇ ਨਾਲ ਹੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ-ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..।