ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮਕਬਰੇ ‘ਤੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਭਾਵ 23 ਮਾਰਚ ਨੂੰ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ‘ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ। ਲੋਕਾਂ ਦੀ ਸਹੂਲਤ ਲਈ ਸ਼ਹੀਦੀ ਸਮਾਗਮ ਲਈ ਰੇਲਵੇ ਅਤੇ ਪੰਜਾਬ ਰੋਡਵੇਜ਼ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਅਤੇ ਵਿਸ਼ੇਸ਼ ਬੱਸਾਂ ਚਲਾਈਆਂ ਜਾਣਗੀਆਂ।
CM ਮਾਨ 23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਆਪਣੇ-ਆਪਣੇ ਵਿਭਾਗ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਦੇ ਸਬੰਧ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ’ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦੇ ਪ੍ਰਬੰਧ ਕਰਨ ਲਈ ਕਿਹਾ।
ਇਹ ਵੀ ਪੜ੍ਹੋ : ਪੰਜਾਬ ਦੇ ਸਿਹਤ ਮੰਤਰੀ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕੇਜਰੀਵਾਲ ਦੀ ਗ੍ਰਿਫਤਾਰੀ ਦਾ ਕਰ ਰਹੇ ਸੀ ਵਿਰੋਧ
ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਰੂਟ ’ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਪੰਜਾਬ ਰੋਡਵੇਜ਼ ਦੇ ਜੀਐਮ ਅਤੇ ਰੇਲਵੇ ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ‘ਤੇ ਰਿਕਵਰੀ ਵੈਨਾਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਅਤੇ ਲੋੜ ਅਨੁਸਾਰ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਤੋਂ ਬੱਸਾਂ ਚਲਾਈਆਂ ਜਾਣਗੀਆਂ। ਇਸ ਸਮਾਗਮ ਲਈ ਕੰਟਰੋਲ ਰੂਮ ਨੰਬਰ 01632-280161 ਅਤੇ 280128 ਸਥਾਪਿਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: