ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਕਰੀਬ ਸੰਗਰੂਰ ਪਹੁੰਚਣਗੇ। ਇਸ ਦੌਰਾਨ ਉਹ ਰੋਜ਼ਗਾਰ ਮਿਸ਼ਨ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ CM ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
CM ਭਗਵੰਤ ਮਾਨ ਨੇ ਲਿਖਿਆ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣਾ ਸਾਡੀ ਤਰਜੀਹ ਹੈ। ਅੱਜ ਫ਼ਿਰ ਮਿਸ਼ਨ ਰੁਜ਼ਗਾਰ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ 2487 ਉਮੀਦਵਾਰਾਂ ਨੂੰ ਸੰਗਰੂਰ ਵਿਖੇ ਰੱਖੇ ਗਏ ਸਮਾਗਮ ‘ਚ ਨਿਯੁਕਤੀ ਪੱਤਰ ਦੇਣ ਜਾ ਰਹੇ ਹਾਂ। ਅੱਜ ਸਾਡੀ ਸਰਕਾਰ ਦੌਰਾਨ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦਾ ਅੰਕੜਾ 42,924 ਪਹੁੰਚ ਜਾਵੇਗਾ। ਉਨ੍ਹਾਂ ਅੱਗੇ ਲਿਖਿਆ ਕਿ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।
ਹਾਲ ਹੀ ‘ਚ ਪੰਜਾਬ ‘ਚ ਦਿੱਤੀਆਂ ਜਾ ਰਹੀਆਂ ਨੌਕਰੀਆਂ ‘ਤੇ ਬਜਟ ਸੈਸ਼ਨ ‘ਚ ਕਾਫੀ ਚਰਚਾ ਹੋਈ। ਪੰਜਾਬ ਸਰਕਾਰ ਨੇ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ 2487 ਹੋਰ ਸਰਕਾਰੀ ਨੌਕਰੀਆਂ ਦਾ ਵਾਅਦਾ ਕਰਦੇ ਹੋਏ ਨਿਯੁਕਤੀ ਪੱਤਰ ਸੌਂਪੇ ਜਾਣਗੇ। CM ਮਾਨ ਨੇ ਕੱਲ੍ਹ ਬਜਟ ‘ਤੇ ਬਹਿਸ ਦੌਰਾਨ ਇਨ੍ਹਾਂ ਨੌਕਰੀਆਂ ਦਾ ਜ਼ਿਕਰ ਵੀ ਕੀਤਾ ਸੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਵੱਡੇ ਬ.ਦਮਾ.ਸ਼ ਦੇ 2 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫ਼ਤਾਰ
ਬਜਟ ਸੈਸ਼ਨ ਦੌਰਾਨ ਸਦਨ ਵਿੱਚ ਵਿਰੋਧੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ 40,437 ਸਰਕਾਰੀ ਨੌਕਰੀਆਂ ਦੇ ਵੇਰਵੇ ਮੰਗੇ ਸਨ। ਸਦਨ ਵਿੱਚ ਵਿਰੋਧੀਆਂ ਨੂੰ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਉਹ ਆਪਣੇ ਨਾਲ ਪੂਰਾ ਰਿਕਾਰਡ ਲੈ ਕੇ ਆਏ ਹਨ ਅਤੇ ਉਹ ਵੀਰਵਾਰ ਨੂੰ 2487 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: