ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅੱਜ ਡੇਰਾ ਸੱਚਖੰਡ ਬੱਲਾਂ ਵਿਚ ਨਤਮਸਤਕ ਹੋਣਗੇ। ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਚੁੱਕੇ ਹਨ।
ਇਲਾਕੇ ਵਿਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ। ਹਰ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਡੇਰਾ ਸੱਚਖੰਡਾ ਬੱਲਾਂ ਵਿਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਤੇ ਵਿਵਸਥਾਵਾਂ ਦੀ ਸਮੀਖਿਆ ਕਰਨ ਦੇ ਬਾਅਦ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਕਿਹਾ ਹੋਇਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਦੀ ਕਾਰਵਾਈ, 3 ਡਰੱਗ ਸਮੱਗਲਰਾਂ ਦੀ 1.63 ਕਰੋੜ ਦੀ ਜਾਇਦਾਦ ਨੂੰ ਕੀਤਾ ਜ਼ਬਤ
ਸ਼ਰਧਾਲੂਆਂ ਲਈ ਲੋੜੀਂਦੀ ਪਾਰਕਿੰਗ, ਸਾਫ-ਸਫਾਈ, ਬੈਠਣ ਤੇ ਸਾਰੇ ਪ੍ਰਬੰਧ ਹੋ ਚੁੱਕੇ ਹਨ ਤਾਂ ਕਿ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਐੱਸਐੱਸਪੀ ਜਲੰਧਰ ਸਵਰਨਦੀਪ ਸਿੰਘ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।
ਵੀਡੀਓ ਲਈ ਕਲਿੱਕ ਕਰੋ -: