ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ 27 ਮਈ ਨੂੰ ਦਿੱਲੀ ਵਿਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਇਕਾਟ ਕੀਤਾ ਹੈ। CM ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਜਨ ਕਲਿਆਣ ਯੋਜਨਾਵਾਂ ਵਿਚ ਅੜਿੱਕਾ ਪਾ ਰਹੀ ਹੈ। RDF ਦੀ ਰਕਮ ਹੋਵੇ ਜਾਂ ਫਸਲੀ ਕੀਮਤ ਘਟਾਉਣਾ, ਪੰਜਾਬ ਨੂੰ ਲਗਾਤਾਰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਮਾਨ ਦੇ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਨੀਤੀ ਆਯੋਗ ਦੀ ਮੀਟਿੰਗ ਦਾ ਹਿੱਸਾ ਨਹੀਂ ਬਣਨਗੇ ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੀਤੀ ਆਯੋਗਦੀ ਇਹ ਮੀਟਿੰਗ ਦੇਸ਼ ਦੇ ਸਾਰੇ ਸੂਬਿਆਂ ਦੇ ਸੀਐੱਮ ਨਾਲ ਕਰਦੇ ਹਨ। ਹਾਲਾਂਕਿ ਫਿਲਹਾਲ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਮੁੱਖ ਮੰਤਰੀ ਮਾਨ ਦੀ ਗੈਰ-ਹਾਜ਼ਰੀ ਵਿਚ ਨੀਤੀ ਆਯੋਗ ਦੀ ਇਸ ਮੀਟਿੰਗ ਵਿਚ ਸੂਬਾ ਸਰਕਾਰ ਵੱਲੋਂ ਕੋਈ ਹੋਰ ਸ਼ਾਮਲ ਹੋਵੇਗਾ ਜਾਂ ਨਹੀਂ।
ਇਹ ਵੀ ਪੜ੍ਹੋ : ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ ਲਾਲਜੀਤ ਭੁੱਲਰ, ਕਿਹਾ- ‘ਲੋਕ ਵੀ ਇਸ ਲਈ ਆਉਣ ਅੱਗੇ’
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਤੇ ਦਿੱਲੀ ਦੇ CM ਕੇਜਰੀਵਾਲ ਕੇਂਦਰ ਖਿਲਾਫ ਵਿਰੋਧੀ ਪਾਟੀਆਂ ਦਾ ਇਕ ਸੰਯੁਕਤ ਮੋਰਚਾ ਖੜ੍ਹਾ ਕਰਨ ਦੀ ਕੋਸ਼ਿਸ਼ ਵਿਚ ਹਨ। ਇਸ ਲਈ ਉਨ੍ਹਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ, ਮੁੰਬਈ ਵਿਚ ਸ਼ਿਵ ਸੈਨਾ ਦੇ ਪ੍ਰਧਾਨ ਊਧਵ ਠਾਕਰੇ ਤੇ ਐੱਨਸੀਪੀ ਨੇਤਾ ਸ਼ਰਦ ਪਵਾਰ ਨਾਲ ਮੁਲਾਕਾਤ ਕਰਕੇ ਸਮਰਥਨ ਮੰਗਿਆ ਹੈ। ਸੀਐੱਮ ਮਾਨ ਤੇ ਕੇਜਰੀਵਾਲ ਵੱਖ-ਵੱਖ ਸੂਬਿਆਂ ਦੀਆਂ ਵਿਰੋਧੀ ਪਾਰਟੀਆਂ ਨਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਤੇ ਰਾਜ ਸਭਾ ਵਿਚ ਪੇਸ਼ ਕੀਤੇ ਜਾਣ ਵਾਲੇ ਬਿੱਲ ਨੂੰ ਡੇਗਣ ਲਈ ਸਮਰਥਨ ਮੰਗ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: