ਕਾਂਗਰਸ ਦੇ ਵਿਧਾਇਕ ਹਮੇਸ਼ਾ ਭਾਜਪਾ ਦੇ ਹੱਥੋਂ ਸਸਤੇ ਰੇਟ ‘ਤੇ ਵਿਕਣ ਨੂੰ ਤਿਆਰ ਬੈਠੇ ਰਹਿੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧਪ੍ਰਦੇਸ਼ ਵਿਚ ਕਾਂਗਰਸ ‘ਤੇ ਹਮਲਾ ਕਰਦੇ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਮਾਨ ਨੇ ਕਿਹਾ ਕਿ ਚੋਣਾਂ ਦੇ ਬਾਅਦ ਕਾਂਗਰਸ ਆਫਿਸ ਵਿਚ ਵਿਧਾਇਕਾਂ ਦੇ ਸੈੱਲ ਦਾ ਬੋਰਡ ਲੱਗ ਜਾਂਦਾ ਹੈ। ਪਿਛਲੀਆਂ ਚੋਣਾਂ ਦੇ ਬਾਅਦ ਮੱਧਪ੍ਰਦੇਸ਼ ਵਿਚ ਵੀ ਅਜਿਹਾ ਹੀ ਹੋਇਆ ਸੀ।
ਕਾਂਗਰਸ ਆਮ ਆਦਮੀ ਪਾਰਟੀ ਦੀ ਨਕਲ ਕਰਦੀ ਹੈ। ਆਮ ਆਦਮੀ ਪਾਰਟੀ ਦੇ ਮੈਨੀਫੈਸਟੋ ਦੀ ਕਾਪੀ ਕਰਕੇ ਆਪਣਾ ਮੈਨੀਫੈਸਟੋ ਤਿਆਰ ਕਰਦੀ ਹੈ। ਅਰਵਿੰਦ ਕੇਜਰੀਵਾਲ ਕੋਲ ਆਪਣੀਆਂ ਖੁਦ ਦੀਆਂ ਯੋਜਨਾਵਾਂ ਹੁੰਦੀਆਂ ਹਨ ਕਿਉਂਕਿ ਕੇਜਰੀਵਾਲ ਰਾਜਨੀਤੀ ਕਰਨ ਨਹੀਂ, ਰਾਜਨੀਤੀ ਬਦਲਣ ਆਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਕ੍ਰਾਂਤੀ ਲਿਆ ਦਿੱਤੀ। ਦਿੱਲੀ ਵਿਚ ਹਰ ਜਗ੍ਹਾ ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਤੇ ਸਰਕਾਰੀ ਸਕੂਲਾਂ ਨੂੰ ਵਰਲਡ ਕਲਾਸ ਬਣਾ ਦਿੱਤਾ। ਮਾਨ ਨੇ ਕੇਂਦਰ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਸਰਕਾਰੀ ਕੰਪਨੀਆਂ ਨੂੰ ਵੇਚ ਰਹੇ ਹਨ ਤੇ ਪੰਜਾਬ ਵਿਚ ਸਾਡੀ ਸਰਕਾਰ ਕੰਪਨੀਆਂ ਖਰੀਦ ਰਹੀ ਹੈ।
ਇਹ ਵੀ ਪੜ੍ਹੋ : TMVR ਤਕਨੀਕ ਨਾਲ ਦਿਲ ਦੇ ਵਾਲਵ ਨੂੰ ਬਦਲਣ ਵਾਲਾ ਉੱਤਰ ਭਾਰਤ ਦਾ ਪਹਿਲਾ ਇੰਸਟੀਚਿਊਟ ਬਣਿਆ PGI
ਕੇਜਰੀਵਾਲ ਨੇ ਬਿਜਲੀ ਦੇ ਮੁੱਦੇ ‘ਤੇ ਮੱਧ ਪ੍ਰਦੇਸ਼ ਸਰਕਾਰ ਨੂੰ ਘੇਰਿਆ ਤੇ ਕਿਹਾ ਕਿ ਮੱਧ ਪ੍ਰਦੇਸ਼ ‘ਚ ਬਿਜਲੀ ਬਹੁਤ ਮਹਿੰਗੀ ਹੈ ਅਤੇ ਹਰ ਰੋਜ਼ ਸੱਤ-ਅੱਠ ਘੰਟੇ ਦੇ ਕੱਟ ਲੱਗਦੇ ਹਨ। ਦਿੱਲੀ ‘ਚ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਹੈ ਅਤੇ 24 ਘੰਟੇ ਬਿਜਲੀ ਹੈ। ਪੰਜਾਬ ਵਿੱਚ ਵੀ ਸਾਡੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਹੋਣੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਨੂੰ 24 ਘੰਟੇ ਬਿਜਲੀ ਮਿਲ ਰਹੀ ਹੈ। ਮੱਧ ਪ੍ਰਦੇਸ਼ ‘ਚ ਵੀ ਸਾਡੀ ਸਰਕਾਰ ਬਣਨ ‘ਤੇ ਸਾਰੇ ਲੋਕਾਂ ਨੂੰ ਮੁਫਤ ਅਤੇ 24 ਘੰਟੇ ਬਿਜਲੀ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -: