ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਚ ਫੌਜ ਦੇ ਜਵਾਨਾਂ ‘ਤੇ ਹੋਏ ਨਕਸਲੀ ਹਮਲੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਟਵੀਟ ਕਰਦਿਆਂ ਲਿਖਿਆ-‘ਛੱਤੀਸਗੜ੍ਹ ਦੇ ਦਾਂਤੇਵਾੜਾ ਵਿਚ ਫੌਜ ਦੇ ਜਵਾਨਾਂ ‘ਤੇ ਨਕਸਲੀਆਂ ਵੱਲੋਂ ਕੀਤੇ ਦਰਦਨਾਕ ਹਮਲੇ ਬਾਰੇ ਸੁਣ ਕੇ ਦੁੱਖ ਲੱਗਿਆ.. 11 ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ… ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ’… ਅਜਿਹੇ ਹਮਲੇ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ।
ਦੱਸ ਦੇਈਏ ਕਿ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ‘ਚ ਨਕਸਲੀ ਹਮਲੇ ‘ਚ 10 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ। ਇਹ ਜਵਾਨ ਜ਼ਿਲ੍ਹਾ ਰਿਜ਼ਰਵ ਗਾਰਡ (DRG) ਯੂਨਿਟ ਨਾਲ ਸਬੰਧਤ ਸਨ। ਇਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਵਾਹਨ ਦੇ ਡਰਾਈਵਰ ਦੀ ਵੀ ਹਮਲੇ ‘ਚ ਮੌਤ ਹੋ ਗਈ। ਉਨ੍ਹਾਂ ਦੀ ਟੀਮ ਮੀਂਹ ਵਿੱਚ ਫਸੇ ਸੁਰੱਖਿਆ ਬਲਾਂ ਨੂੰ ਬਚਾਉਣ ਲਈ ਜਾ ਰਹੀ ਸੀ। ਇਸ ਦੌਰਾਨ ਨਕਸਲੀਆਂ ਨੇ ਪੁਲਿਸ ਮੁਲਾਜ਼ਮਾਂ ਦੀ ਗੱਡੀ ਨੂੰ IED ਧਮਾਕੇ ਨਾਲ ਉਡਾ ਦਿੱਤਾ।
ਸੂਤਰਾਂ ਮੁਤਾਬਕ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਵੀ ਹੋਈ ਹੈ। ਇਸ ਮੁਕਾਬਲੇ ਦੌਰਾਨ ਮਾਓਵਾਦੀਆਂ ਨੇ ਗੱਡੀ ‘ਤੇ ਬੰਬ ਸੁੱਟਿਆ। ਬਸਤਰ ਵਿੱਚ ਨਕਸਲੀਆਂ ਦਾ TCOC (ਟੈਕਟੀਕਲ ਕਾਊਂਟਰ ਆਫੈਂਸਿਵ ਅਭਿਆਨ) ਚੱਲ ਰਿਹਾ ਹੈ। ਇਸ ਦੌਰਾਨ ਨਕਸਲੀ ਅਕਸਰ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਸ ਨੂੰ ਦੇਖਦੇ ਹੋਏ ਮਾਓਵਾਦੀਆਂ ਦੇ ਟੀ.ਸੀ.ਓ.ਸੀ. ਫੋਰਸ ਵੀ ਅਲਰਟ ਮੋਡ ‘ਤੇ ਹੈ।
ਵੀਡੀਓ ਲਈ ਕਲਿੱਕ ਕਰੋ -: