ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਗਲੀ ਮੀਟਿੰਗ ਬੁਲਾਈ ਹੈ। ਇਹ ਬੈਠਕ 21 ਫਰਵਰੀ ਨੂੰ ਬੁਲਾਈ ਗਈ ਹੈ। ਬੈਠਕ ਦੁਪਿਹਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਬੁਲਾਈ ਗਈ ਹੈ। ਮੀਟਿੰਗ ਦਾ ਏਜੰਟਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਸਰਕਾਰ ਸੱਤਾ ਵਿਚ ਆਉਣ ਦੇ ਬਾਅਦ ਇਕ ਤੋਂ ਬਾਅਦ ਇਕ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਲੱਗੀ ਹੋਈ ਹੈ। ਅਜਿਹੇ ਵਿਚ CM ਮਾਨ ਵੱਲੋਂ ਬੁਲਾਈ ਗਈ ਕੈਬਨਿਟ ਦੀ ਬੈਠਕ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਬੈਠਕ ਵਿਚ ਸੂਬੇ ਦੇ ਹਿੱਤ ਵਿਚ ਕਈ ਅਹਿਮ ਫੈਸਲਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ ਤੇ ਇਸ ਦੌਰਾਨ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: