ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 19 ਜੂਨ ਨੂੰ ਪੰਜਾਬ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ। ਇਹ ਮੀਟਿੰਗ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਨੂੰ ਸਵੇਰੇ 11 ਵਜੇ ਹੋਵੇਗੀ।
ਮੀਟਿੰਗ ਵਿਚ ਵਿਧਾਨ ਸਭਾ ਵਿਚ ਲਿਆਏ ਜਾਣ ਵਾਲੇ ਬਿਜ਼ਨੈੱਸ ਨੂੰ ਕੈਬਨਿਟ ਵਿਚ ਮਨਜ਼ੂਰੀ ਦਿੱਤੀ ਜਾਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।

ਇਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਬੁਲਾਇਆ ਗਿਆ ਹੈ ਜਿਸ ਵਿਚ ਕੇਂਦਰ ਦੇ ਆਰਡੀਨੈਂਸ ਖਿਲਾਫ ਪ੍ਰਸਤਾਵ ਜਾਰੀ ਕੀਤਾ ਜਾਵੇਗਾ ਤੇ ਇਸ ਵਿਧਾਨ ਸਭਾ ਸੈਸ਼ਨ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”























