ਲਗਾਤਾਰ ਚੱਲ ਰਹੇ ਵਿਰੋਧ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਦੀ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸੀ.ਐੱਮ. ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮੈਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਜੇ ਕੋਈ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਕਿਸੇ ਨੂੰ ਵੀ ਪੰਜਾਬ ਦੀ ਹਵਾ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਇਸ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਭਵਿੱਖ ਵਿੱਚ ਵੀ ਜੇ ਕੋਈ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ। ਭਾਵੇਂ ਉਹ ਕਾਨੂੰਨ ਪ੍ਰਦੂਸ਼ਣ ਨਾਲ ਸਬੰਧਤ ਹੋਵੇ, ਜਾਂ ਮਾਈਨਿੰਗ ਜਾਂ ਹੋਰ ਵੀ ਕਿਸੇ ਤਰ੍ਹਾਂ ਨਾਲ ਹੋਵੇ ਉਹ ਭਾਵੇਂ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਜਿਹੜਾ ਵੀ ਪੰਜਾਬ ਦੇ ਵਾਤਾਵਰਨ ਨੂੰ ਜਾਣਬੁੱਝ ਕੇ, ਆਪਣੇ ਸੁਆਰਥ ਲਈ ਜਾਂ ਫਿਰ ਆਪਣੇ ਆਰਥਿਕ ਫਾਇਦੇ ਲਈ ਨੁਕਸਾਨ ਪਹੁੰਚਾਉਗਾ ਉਸ ਨੂੰ ਬਖਸ਼ਿਆ ਨਹੀਂ ਜਾਏਗਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਸੂਬੇ ਦੇ ਕਿਸਾਨ ਇਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਫੈਕਟਰੀ ਨਾਲ ਆਸ-ਪਾਸ ਦੇ ਪਿੰਡਾਂ ਦਾ ਪਾਣੀ ਜ਼ਹਿਰੀਲਾ ਹੋ ਰਿਹਾ ਹੈ, ਵਾਤਾਵਰਣ ਵੀ ਖਰਾਬ ਹੋ ਰਿਹਾ ਹੈ। ਦੂਜੇ ਪਾਸੇ ਇਸ ਸ਼ਰਾਬ ਫੈਕਟਰੀ ਪਿੰਡ ਮਨਸੂਰਵਾਲ ਕਲਾਂ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਗਠਿਤ ਜਸਟਿਸ ਆਰ. ਕੇ. ਨਹਿਰੂ ਅਧਾਰਤ ਕਮੇਟੀ ਜਿਸ ਵਲੋਂ ਧਰਨੇ, ਸ਼ਰਾਬ ਫੈਕਟਰੀ ਕਿਸਾਨਾਂ ਨੂੰ ਹੋ ਰਹੇ ਵਿੱਤੀ ਨੁਕਸਾਨ ਆਦਿ ਬਾਰੇ ਜਾਣਕਾਰੀ ਲੈਣ ਲਈ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਮਨਸੂਰਵਾਲ ਕਲਾਂ (ਸ਼ਰਾਬ ਫੈਕਟਰੀ ਜ਼ੀਰਾ) ਦਾ ਦੌਰਾ ਕੀਤਾ ਗਿਆ।
ਜਸਟਿਸ (ਰਿਟਾ.) ਆਰ. ਕੇ. ਨਹਿਰੂ ਅਤੇ ਕਮੇਟੀ ਮੈਂਬਰਾਂ ਵੱਲੋਂ ਇਲਾਕੇ ਦੇ ਲੋਕਾਂ, ਕਿਸਾਨ, ਜਥੇਬੰਦੀਆਂ, ਕਿਸਾਨਾਂ ਦੇ ਵਕੀਲਾਂ ਅਤੇ ਫੈਕਟਰੀ ਦੇ ਅਧਿਕਾਰੀਆ ਆਦਿ ਤੋਂ ਜਾਣਕਾਰੀ ਲਈ ਅਤੇ ਉਪਰੋਕਤ ਧਿਰਾਂ ਦੇ ਬਿਆਨ ਕਲਮਬੱਧ ਕੀਤੇ।