ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਣੇ ਨਵੇਂ ਸਾਲ ਦੀਆਂ ਛੁੱਟੀਆਂ ਮਨਾਉਣ ਲਈ ਰਾਜਸਥਾਨ ਜਾਣਗੇ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸਵੇਰੇ ਸੜਕ ਰਾਹੀਂ ਬੀਕਾਨੇਰ ਵੱਲ ਜਾਣਗੇ।
9 ਮਹੀਨੇ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਇਹ ਪਹਿਲੀ ਛੁੱਟੀ ਹੈ। ਡਾ. ਗੁਰਪ੍ਰੀਤ ਕੌਰ ਨੇ ਹਾਲ ਹੀ ਵਿੱਚ ਅਮਰੀਕਾ ਦੀ ਯਾਤਰਾ ਕੀਤੀ ਸੀ। ਉਹ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿਖੇ ਮਾਨ ਕੋਲ ਪੁੱਜੇ ਸਨ।
ਬੁੱਧਵਾਰ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਬੀਕਾਨੇਰ ‘ਚ ਰਾਤ ਰੁਕਣਗੇ। ਉਹ ਸ਼ਨੀਵਾਰ ਨੂੰ ਚਾਰਟਰਡ ਫਲਾਈਟ ਰਾਹੀਂ ਚੰਡੀਗੜ੍ਹ ਪਰਤਣ ਤੋਂ ਪਹਿਲਾਂ ਵੀਰਵਾਰ ਨੂੰ ਜੋਧਪੁਰ ਅਤੇ ਸ਼ੁੱਕਰਵਾਰ ਜੈਸਲਮੇਰ ਵਿੱਚ ਬਿਤਾਉਣਗੇ। ਮੰਗਲਵਾਰ ਨੂੰ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਨਵੇਂ ਸਾਲ ਦਾ ਤੋਹਫਾ, 7ਵੇਂ ਤਨਖਾਹ ਕਮਿਸ਼ਨ ਦਾ ਮਿਲੇਗਾ ਲਾਭ
ਪਿਛਲੇ ਮਹੀਨੇ ‘ਆਪ’ ਨੇਤਾ ਨੇ ਗੁਜਰਾਤ ‘ਚ ਲਗਾਤਾਰ 15 ਦਿਨ ਬਿਤਾਏ। ਪੰਜਾਬ ਪਰਤਣ ਤੋਂ ਬਾਅਦ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਕਈ ਮੀਟਿੰਗਾਂ ਕੀਤੀਆਂ। ਪਿਛਲੇ ਕੁਝ ਸਮੇਂ ਤੋਂ ਮਾਨ ਮੁੱਖ ਮੰਤਰੀ ਦਫ਼ਤਰ ਵਿੱਚ ਮੀਟਿੰਗਾਂ ਕਰ ਰਹੇ ਹਨ ਕਿਉਂਕਿ ਉਹ ਜ਼ਿਆਦਾਤਰ ਆਪਣੀ ਸਰਕਾਰੀ ਰਿਹਾਇਸ਼ ਤੋਂ ਕੰਮ ਕਰਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: