ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਹੁਸ਼ਿਆਰਪੁਰ ਦੌਰੇ ‘ਤੇ ਹੋਣਗੇ। ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। ਮੁਕੇਰੀਆਂ ਵਿੱਚ ਵਪਾਰੀਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਵੀ ਹੋਵੇਗੀ। ਦੌਰੇ ਨੂੰ ਲੈ ਕੇ ਜ਼ਿਲ੍ਹੇ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ 24 ਫਰਵਰੀ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਦੌਰਾਨ ਉਨ੍ਹਾਂ SSP ਸੁਰਿੰਦਰ ਲਾਂਬਾ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵੀ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਸੜਕ ਹਾ.ਦਸੇ ‘ਚ NRI ਵਿਅਕਤੀ ਦੀ ਗਈ ਜਾ.ਨ, ਥੋੜੇ ਦਿਨ ਪਹਿਲਾਂ ਹੀ ਪਰਤਿਆ ਸੀ ਕੈਨੇਡਾ ਤੋਂ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ। ਇਸ ਮੌਕੇ ਐਸਡੀਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਡੀਐਸਪੀ ਸਤੀਸ਼ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।