ਪਟਵਾਰੀ, ਕਾਨੂੰਨਗੋ ਤੇ ਡੀਸੀਆਫਿਸ ਦੇ ਮੁਲਾਜ਼ਮਾਂ ਵੱਲੋਂ ਕਮਲ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਮੁਲਾਜ਼ਮਾਂ ਵੱਲੋਂ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਦਾ ਫੈਸਲਾ ਲਿਆ ਗਿਆ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਸੀਐੱਮ ਮਾਨ ਨੇ ਮੁਲਾਜ਼ਮਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਲਮ ਛੋੜ ਹੜਤਾਲ ‘ਤੇ ਗਏ ਪਟਵਾਰੀਆਂਤੇ ਕਾਨੂੰਨਗੋ ਨੂੰ ਸਿੱਧੀ ਚੇਤਾਵਾਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਮੰਗਾਂ ਜਾਂ ਰਿਸ਼ਵਤਖੋਰੀ ਦੇ ਮਾਮਲਿਆਂ ਵਿਚ ਸ਼ਾਮਲ ਲੋਕਾਂ ਲਈ ਕਲਮ ਛੋੜ ਹੜਤਾਲ ਨਾ ਕਰੋ।
ਇਹ ਵੀ ਪੜ੍ਹੋ : ਅਮਰੀਕਾ : ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ, 7 ਸਾਲਾਂ ਬਾਅਦ ਮਿਲਣ ਪਹੁੰਚੇ ਪਰਿਵਾਰ ਨਾਲ ਨਹੀਂ ਹੋਈ ਮੁਲਾਕਾਤ
ਟਵੀਟ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਜਾਣਕਾਰੀ ਮੁਤਾਬਕ ਪਟਵਾਰੀ…ਕਾਨੂੰਨਗੋ… ਕਿਸੇ ਰਿਸ਼ਵਤ ਮਾਮਲੇ ‘ਚ ਫਸੇ ਆਪਣੇ ਇਕ ਸਾਥੀ ਦੇ ਹੱਥ ‘ਚ.. ਤੇ ਡੀਸੀ ਦਫਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ‘ਚ ਕਲਮ ਛੋੜ ਹੜਤਾਲ ਕਰਨਗੇ…. ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿਚ ਕਲਮ ਥੋਡੇ ਹੱਥਾਂ ‘ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ-ਲਿਖੇ ਬੇਰੋਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਨ ਨੂੰ ਤਿਆਰ ਹਨ… ਪੰਜਾਬ ਦੇ ਲੋਕਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: