ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਰੀ CM ਭਗਵੰਤ ਮਾਨ ਨੇ ਖੁੱਦ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ “ਵਾਹਿਗੁਰੂ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ”। ਬੀਤੀ ਰਾਤ ‘ਤੋਂ ਹੀ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ- ਮੈਂ ਦੱਸਣਾ ਚਾਹੁਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੇ ਘਰ ਮੁੰਡਾ ਹੋਵੇਗਾ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਹਰ ਕੋਈ ਇਹ ਅਰਦਾਸ ਕਰੇ।
ਇਹ ਵੀ ਪੜ੍ਹੋ : ਪੰਜਾਬ ‘ਚ ED ਦਾ ਵੱਡਾ ਐਕਸ਼ਨ ! ਐਕਸਾਈਜ਼ ਪਾਲਿਸੀ ਮਾਮਲੇ ‘ਚ 3 ਅਧਿਕਾਰੀ ਕੀਤੇ ਤਲਬ
ਦੱਸ ਦੇਈਏ ਕਿ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਵਿਆਹ ਜੁਲਾਈ 2023 ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਦਾ ਦੂਜਾ ਵਿਆਹ ਸੀ, ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਜੋ ਕਿ ਵਿਦੇਸ਼ ਵਿਚ ਰਹਿੰਦੇ ਹਨ। ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ।
ਵੀਡੀਓ ਲਈ ਕਲਿੱਕ ਕਰੋ -: