ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਕਾਂਗਰਸ ਤੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਣੇ ਸਾਰੇ ਵਿਰੋਧੀ ਵਿਧਾਇਕ ਸਦਨ ਦੀ ਕਾਰਵਾਈ ਵਿਚ ਸ਼ਾਮਲ ਹੋਏ ਪਰ ਕੁਝ ਦੇਰ ਬਾਅਦ ਸਾਰੇ ਕਾਂਗਰਸੀ ਵਿਧਾਇਕ ਇਕ ਸਦਨ ਤੋਂ ਬਾਹਰ ਨਿਕਲ ਗਏ। ਸਾਰੇ ਵਿਧਾਇਕਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਖਿਲਾਫ ਨਾਅਰੇਬਾਜ਼ੀ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡੀਅਨ ਏਅਰਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਚ ਨਿਰਮਾਣਅਧੀਨ ਕੌਮਾੰਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਭਾਰਤ ਸਰਕਾਰ ਨੂੰ ਭੇਜਣ ਦੀ ਪੁਰਜ਼ੋਰ ਸਿਫਾਰਸ਼ ਦਾ ਪ੍ਰਸਤਾਵ ਪਸ਼ ਕੀਤਾ। ਇਸ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ‘ਆਪ’ ਦੇ ਹੋਰਨਾਂ ਵਿਧਾਇਕਾਂ ਨੇ ਵੀ ਪ੍ਰਸਤਾਵ ਦੀ ਤਾਰੀਫ ਕੀਤੀ।
ਇਹ ਵੀ ਪੜ੍ਹੋ : ਤਾਮਿਲਨਾਡੂ ਦੇ ਪਟਾਕਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 2 ਔਰਤਾਂ ਸਣੇ 8 ਲੋਕਾਂ ਦੀ ਮੌ.ਤ
CM ਮਾਨ ਨੇ ਸ਼ਹੀਦਾਂ ਦੇ ਸਨਮਾਨ ਵਿਚ ਮੋਹਾਲੀ ਸਥਿਤ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖੇ ਜਾਣ ਦਾ ਹਵਾਲਾ ਵੀ ਦਿੱਤਾ। ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖੇ ਜਾਣ ਦੇ ਪ੍ਰਸਤਾਵ ਨੂੰ ਸਦਨ ਵਿਚ ਮੌਜੂਦ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: