ਜਲੰਧਰ ਵਿੱਚ ਅੱਜ ਸਵੇਰੇ ਫੌਜੀ ਵੀਰਾਂ ਦੀ ਗੱਡੀ ਨਾਲ ਦਰਦਨਾਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਫੌਜੀਆਂ ਦੀ ਗੱਡੀ ਦੀ ਟਰੱਕ ਵਿਚਾਲੇ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ 7 ਫੌਜੀ ਜਵਾਨ ਦੇ ਗੰਭੀਰ ਰੂਪ ‘ਚ ਜ਼ਖਮੀ ਹੋ ਜਾਣ ਦੀ ਖਬਰ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

Collision between army vehicle
ਦੱਸਿਆ ਜਾ ਰਿਹਾ ਹੈ ਕਿ ਟਰੱਕ ਅਤੇ ਫੌਜੀਆਂ ਦੀ ਗੱਡੀ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਫੌਜੀ ਜਵਾਨ ਦੀ ਗੱਡੀ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਟਰੱਕ ਦਾ ਵੀ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੱਤ ਫੌਜੀ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਕੈਂਟ ਆਰਮੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ, 21 ਜੁਲਾਈ ਤੋਂ ਸਰਗਰਮ ਹੋਵੇਗਾ ਮਾਨਸੂਨ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੌਜ ਦੀ ਗੱਡੀ ਵਿੱਚ ਕਿੰਨੇ ਜਵਾਨ ਮੌਜੂਦ ਸਨ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਜਾਨੀ ਨੁਕਸਾਨ ਸਬੰਧੀ ਵੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: