ਬਠਿੰਡਾ ਦੇ ਮਲੋਟ ਰੋਡ ‘ਤੇ ਬੱਸ ਸਟੈਂਡ ਨੇੜੇ ਸ਼ਨੀਵਾਰ ਸਵੇਰੇ ਇੱਕ ਦਰਦਨਾਕਲ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਪੀਆਰਟੀਸੀ ਦੀ ਬੱਸ ਅਤੇ ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਬੱਸ ਵਿੱਚ ਸਵਾਰ ਦੋ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਵਿਜ਼ੀਬਲਿਟੀ ਘੱਟ ਹੋਣ ਕਾਰਨ ਵਾਪਰਿਆ।
ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਡ੍ਰਾਈਵਰ ਨੇ ਦੱਸਿਆ ਕਿ ਉਹ ਮਲੋਟ ‘ਤੋਂ ਸਵਾਰੀਆਂ ਲੈ ਕੇ ਆ ਰਹੇ ਸੀ। ਇਸ ਦੌਰਾਨ ਲਾਈਟ ਪੈਣ ਕਾਰਨ ਬੱਸ ਤੇ ਟਰਾਲੀ ਦੀ ਆਪਸ ‘ਚ ਟੱਕਰ ਹੋ ਗਈ। ਟੱਕਰ ਨਾਲ ਟਰਾਲੀ ਪਲਟ ਗਈ। ਮੌਕੇ ਤੇ ਮੌਜੂਦ ਲੋਕਾਂ ਮੁਤਾਬਕ ਹਾਦਸੇ ‘ਚ ਪੀਆਰਟੀਸੀ ਦੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਪੰਜਾਬ ਆਉਂਦਿਆਂ ਨੌਜਵਾਨ ਨੂੰ ਜਹਾਜ਼ ’ਚ ਪਿਆ ਦਿਲ ਦਾ ਦੌਰਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ.ਤ
ਘਟਨਾ ਦੀ ਸੂਚਨਾ ਮਿਲਦੇ ਹੀ SSF (ਰੋਡ ਸੇਫਟੀ ਫੋਰਸ) ਦੀ ਟੀਮ ਅਤੇ ਯੂਥ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਹਰਸ਼ਿਤ ਚਾਵਲਾ ਐਂਬੂਲੈਂਸ ਲੈ ਕੇ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ। ਗ਼ਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਵੀਡੀਓ ਲਈ ਕਲਿੱਕ ਕਰੋ -: