ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ (ਵੀ.ਬੀ.) ਨੂੰ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਜਾਂਚ ਦੇ ਨਿਰਦੇਸ਼ ਦਿੱਤੇ ਹਨ।
‘ਆਪ’ ਸਰਕਾਰ ਨੇ ਕੇਪੀ ਸਿੰਘ ‘ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ। ਸੂਤਰਾਂ ਮੁਤਾਬਕ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਪੂਰੇ ਮਾਮਲੇ ਦੀ ਜਾਂਚ ਕਰੇਗੀ। ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਕਿ ਪਿਛਲੇ ਸਾਲ ਜੁਲਾਈ ਵਿੱਚ ਸੂਬੇ ਦੇ ਮੁੱਖ ਸਕੱਤਰ ਨੂੰ ਸਾਬਕਾ ਸਪੀਕਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਸੀ, ਪਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਹੋਣ ਕਾਰਨ ਇਸ ਮਾਮਲੇ ਨੂੰ ਦਬਾ ਦਿੱਤਾ ਸੀ।
ਵਿਜੀਲੈਂਸ ਨੂੰ ਲਿਖੇ ਇੱਕ ਪੱਤਰ ਵਿੱਚ, ਮੰਤਰੀ ਬੈਂਸ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੇਪੀ ਦੇ ‘ਸਹਾਇਕਾਂ’ ਦੁਆਰਾ ਰੋਪੜ ਅਤੇ ਅਨੰਦਪੁਰ ਸਾਹਿਬ ਵਿੱਚ ਕਰੱਸ਼ਰ ਮਾਲਕਾਂ ਤੋਂ ਲੱਖਾਂ ਰੁਪਏ ਦੀ ਮਹੀਨਾਵਾਰ ਅਦਾਇਗੀ ਪ੍ਰੋਟੈਕਸ਼ਨ ਮਨੀ ਵਜੋਂ ਇਕੱਠੀ ਕੀਤੀ ਗਈ ਸੀ। ਅਧਿਕਾਰੀਆਂ ਨੇ ਆਪਣੇ ਬਿਆਨ ਵਿੱਚ ਉਨ੍ਹਾਂ ਦਾ ਨਾਂ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: