ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿਚ 16 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਮਨੀਸ਼ ਤਿਵਾੜੀ ਇਸ ਵੇਲੇ ਆਨੰਦਪੁਰ ਸਾਹਿਬ ਲੋਕ ਸਭਾ ਮੈਂਬਰ ਹਨ, ਜਿਸ ਸੀਟ ‘ਤੇ ਉਨ੍ਹਾਂ ਨੇ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ 46,884 ਵੋਟਾਂ ਦੇ ਫਰਕ ਨਾਲ ਹਰਾਇਆ ਸੀ।
ਦੱਸ ਦੇਈਏ ਕਿ ਤਿਵਾੜੀ ਨੇ ਚੰਡੀਗੜ੍ਹ ਤੋਂ ਚੋਣ ਲੜਨ ਲਈ ਅਰਜ਼ੀ ਫਾਰਮ ਨਹੀਂ ਭਰਿਆ ਪਰ ਪਾਰਟੀ ਦੀ ਚੰਡੀਗੜ੍ਹ ਇਕਾਈ ਨੇ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਕੀਤੀ ਸੀ। ਹਾਲਾਂਕਿ ਪਹਿਲਾਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਪਾਰਟੀ ਵੱਲੋਂ ਚਾਰ ਵਾਰ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਟਿਕਟ ਦਿੱਤੀ ਜਾ ਸਕਦੀ ਹੈ, ਪਰ ਕਾਂਗਰਸ ਨੇ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਬਣਾ ਦਿੱਤਾ ਹੈ।
ਇਹ ਵੀ ਪੜ੍ਹੋ : ਵਿਸਾਖੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਨੌਜਵਾਨਾਂ ਦੀ ਬਾਈਕ ਨੂੰ ਲੱਗੀ ਅੱ/ਗ, ਵਾਲ-ਵਾਲ ਬਚੀ ਜਾ/ਨ
ਉਥੇ ਹੀ ਹਿਮਾਚਲ ਤੋਂ ਬੀਜੇਪੀ ਦੀ ਉਮੀਦਵਾਰ ਕੰਗਨਾ ਰਣਾਉਤ ਨੂੰ ਕਾਂਗਰਸ ਦੇ ਵਿਕਰਮਾਦਿੱਤਿਆ ਟੱਕਰ ਦੇਣਗੇ। ਮੰਡੀ ਤੋਂ ਕਾਂਗਰਸ ਨੇ ਵਿਕਰਮਾਦਿੱਤਿਆ ‘ਤੇ ਦਾਅ ਖੇਡਿਆ ਹੈ।
ਵੀਡੀਓ ਲਈ ਕਲਿੱਕ ਕਰੋ -: