ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਨੇ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਭਾਜਪਾ ਦੀ ਮਦਦ ਕਰਨ ਦੇ ਦੋਸ਼ ਲੱਗੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਨੀਤ ਕੌਰ ਨੂੰ ਲੈ ਕੇ ਹਾਈਕਮਾਨ ਵਿਚ ਸ਼ਿਕਾਇਤ ਕੀਤੀ ਸੀ ਕਿ ਉਹ ਭਾਜਪਾ ਗਤੀਵਿਧੀਆਂ ਨੂੰ ਲੈ ਕੇ ਮਦਦ ਕਰ ਰਹੇ ਹਨ। ਸ਼ਿਕਾਇਤ ਮਿਲਣ ਦੇ ਬਾਅਦ ਉਕਤ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਗਈ ਜਿਸ ਦੇ ਬਾਅਦ ਕਮੇਟੀ ਨੇ ਜਾਂਚ ਵਿਚ ਉਨ੍ਹਾਂ ਨੂੰ ਦੋਸ਼ੀ ਪਾਇਆ।
ਇਸੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਪਾਰਟੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਲਈ ਕਿਹਾ ਗਿਆ ਹੈ। ਨਾਲ ਹੀ ਉਨ੍ਹਾਂ ਨੂੰ 3 ਦਿਨ ਦਾ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ, ਧੀ ਜੈਇੰਦਰ ਕੌਰ ਤੇ ਦੋਹਤਾ ਨਿਰਵਾਣ ਸਿੰਘ ਭਾਜਪਾ ਵਿਚ ਸ਼ਾਮਲ ਹੋਏ। ਪ੍ਰਨੀਤ ਕੌਰ ਉਸ ਦੇ ਬਾਅਦ ਤੋਂ ਹੀ ਪਾਰਟੀ ਵਿਚ ਨਿਸ਼ਾਨੇ ‘ਤੇ ਸਨ। ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ਤੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ।
ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਕਹਿ ਚੁੱਕੇ ਹਨ ਕਿ ਪ੍ਰਨੀਤ ਕੌਰ ਹੁਣ ਨਾ ਤਾਂ ਕਾਂਗਰਸ ਦਾ ਹਿੱਸਾ ਹੈ ਤੇ ਨਾ ਹੀ ਕਦੇ ਬਣ ਸਕਦੇ ਹਨ। ਕੁਝ ਤਕਨੀਕੀ ਕਾਰਨਾਂ ਤੇ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਦੇ ਡਰ ਤੋਂ ਉਹ ਪਾਰਟੀ ਛੱਡ ਕੇ ਨਹੀਂ ਜਾ ਰਹੇ ਹਨ ਪਰ ਲੋਕ ਇਸ ਭਰਮ ਵਿਚ ਨਾ ਰਹਿਣ ਕਿ ਪਰਨੀਤ ਕਾਂਗਰਸ ਵਿਚ ਹਨ। ਬਾਜਵਾ ਨੇ ਕਿਹਾ ਸੀ ਕਿ ਹੁਣ ਜੇਕਰ ਪ੍ਰਨੀਤ ਕੌਰ ਵਿਚ ਥੋੜ੍ਹਾ ਜਿਹਾ ਵੀ ਆਤਮ ਸਨਮਾਨ ਹੈ ਤਾਂ ਉਹ ਖੁਦ ਕਾਂਗਰਸ ਨੂੰ ਛੱਡ ਦੇਣ।
ਵੀਡੀਓ ਲਈ ਕਲਿੱਕ ਕਰੋ -: