ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ 13 ਮਿੰਟ ਦੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਵੱਡੇ ਐਲਾਨ ਕੀਤੇ। ਪੀ.ਐੱਮ. ਮੋਦੀ ਨੇ ਕਿਹਾ ਕਿ 15 ਸਾਲ ਤੋਂ 18 ਸਾਲ ਦੀ ਉਮਰ ਦੇ ਦਰਮਿਆਨ ਦੇ ਬੱਚਿਆਂ ਲਈ ਦੇਸ਼ ਵਿੱਚ ਵੈਕਸੀਨੇਸ਼ਨ ਸ਼ੁਰੂ ਹੋਵੇਗਾ। ਅਗਲੇ ਸਾਲ 3 ਜਨਵਰੀ ਤੋਂ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਤੇ ਸਿਹਤ ਕਰਮਚਾਰੀ-ਫਰੰਟ ਲਾਈਨ ਵਰਕਰਸ ਨੂੰ 10 ਜਨਵਰੀ ਤੋਂ ਬੂਸਟਰ ਡੋਜ਼ ਲਾਈ ਜਾਵੇਗੀ।
ਪੀ.ਐੱਮ. ਮੋਦੀ ਨੇ ਕਿਹਾ ਕਿ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਅਜਿਹੀ ਸਥਿਤੀ ਵਿੱਚ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਿਸ਼ਵ ਪੱਧਰੀ ਮਹਾਂਮਾਰੀ ਨਾਲ ਲੜਨ ਦਾ ਹੁਣ ਤੱਕ ਦਾ ਤਜ਼ਰਬਾ ਦੱਸਦਾ ਹੈ ਕਿ ਨਿੱਜੀ ਪੱਧਰ ‘ਤੇ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣਾ ਕਰਨਾ ਕੋਰੋਨਾ ਨਾਲ ਲੜਨ ਲਈ ਇੱਕ ਵਧੀਆ ਹਥਿਆਰ ਹੈ ਅਤੇ ਦੂਜਾ ਹਥਿਆਰ ਟੀਕਾਕਰਨ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪੀ.ਐੱਮ. ਮੋਦੀ ਨੇ ਕਿਹਾ ਕਿ ਭਾਰਤ ਨੇ ਇਸ ਸਾਲ 16 ਜਨਵਰੀ ਤੋਂ ਆਪਣੇ ਨਾਗਰਿਕਾਂ ਨੂੰ ਵੈਕਸੀਨ ਦੇਣਾ ਸ਼ੁਰੂ ਕਰ ਦਿੱਤਾ ਸੀ। ਇਹ ਦੇਸ਼ ਦੇ ਸਾਰੇ ਨਾਗਰਿਕਾਂ ਦੀ ਸਮੂਹਿਕ ਕੋਸ਼ਿਸ਼ ਅਤੇ ਸਮੂਹਿਕ ਇੱਛਾ ਸ਼ਕਤੀ ਹੈ ਕਿ ਅੱਜ ਭਾਰਤ ਨੇ 141 ਕਰੋੜ ਵੈਕਸੀਨ ਖੁਰਾਕਾਂ ਦੇ ਬੇਮਿਸਾਲ ਅਤੇ ਬਹੁਤ ਮੁਸ਼ਕਲ ਟੀਚੇ ਨੂੰ ਪਾਰ ਕਰ ਲਿਆ ਹੈ।
ਅੱਜ, ਭਾਰਤ ਦੀ 61 ਫੀਸਦੀ ਤੋਂ ਵੱਧ ਬਾਲਗ ਆਬਾਦੀ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਪ੍ਰਾਪਤ ਕਰ ਲਈਆਂ ਹਨ। ਇਸੇ ਤਰ੍ਹਾਂ, ਲਗਭਗ 90 ਪ੍ਰਤੀਸ਼ਤ ਬਾਲਗ ਆਬਾਦੀ ਨੂੰ ਟੀਕੇ ਦੀ ਇੱਕ ਖੁਰਾਕ ਦਿੱਤੀ ਗਈ ਹੈ।