ਰੋਪੜ ਅਦਾਲਤ ਨੇ ਰਾਜ ਸਭਾ ਉਪ ਚੋਣ ਵਿੱਚ ਕਥਿਤ ਫਰਜੀਵਾੜੇ ਦੇ ਦੋਸ਼ੀ ਨਵਨੀਤ ਚਤੁਰਵੇਦੀ ਨੂੰ ਹਿਰਾਸਤ ਵਿਚ ਰੱਖਣ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਸੁਖਵਿੰਦਰ ਸਿੰਘ ਨੇ ਨਵਨੀਤ ਚਤੁਰਵੇਦੀ ਵਿਰੁੱਧ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਐਸਐਸਪੀ ਚੰਡੀਗੜ੍ਹ ਨੂੰ ਗ੍ਰਿਫ਼ਤਾਰੀ ਨੂੰ ਅੰਜਾਮ ਦੇਣ ਵਿੱਚ ਪੰਜਾਬ ਪੁਲਿਸ ਨਾਲ ਸਹਿਯੋਗ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਅਦਾਲਤ ਨੇ ਕਿਹਾ ਕਿ ਨਵਨੀਤ ਚਤੁਰਵੇਦੀ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਦੇ ਐਸਐਸਪੀ ਨੂੰ ਅਦਾਲਤ ਦੇ ਵਾਰੰਟ ਦੀ ਪਾਲਣਾ ਕਰਨੀ ਚਾਹੀਦੀ ਹੈ। ਅਦਾਲਤ ਨੇ ਸੈਕਟਰ 3 ਪੁਲਿਸ ਸਟੇਸ਼ਨ ਦੇ ਐਸਐਚਓ ਨਰਿੰਦਰ ਪਟਿਆਲ ਨੂੰ ਉਨ੍ਹਾਂ ਦੋਸ਼ਾਂ ਬਾਰੇ ਚਾਰ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਵੀ ਕਿਹਾ ਜਿਨ੍ਹਾਂ ਤਹਿਤ ਉਸ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਹੈ।
ਅਦਾਲਤ ਦੇ ਹੁਕਮਾਂ ਮਗਰੋਂ ਰੂਪਨਗਰ ਪੁਲਿਸ ਚਤੁਰਵੇਦੀ ਨੂੰ ਗ੍ਰਿਫ਼ਤਾਰ ਕਰਨ ਲਈ ਚੰਡੀਗੜ੍ਹ ਪਹੁੰਚੀ। ਇਹ ਹੁਕਮ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਵਿਚਕਾਰ ਉਸ ਦੀ ਹਿਰਾਸਤ ਨੂੰ ਲੈ ਕੇ ਵਧ ਰਹੇ ਤਣਾਅ ਵਿਚਾਲੇ ਆਇਆ ਹੈ।

ਇਸ ਤੋਂ ਪਹਿਲਾਂ ਹਾਈ ਕੋਰਟ ਨੇ ਨਵਨੀਤ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਸਰਕਾਰ ਨੂੰ 4 ਨਵੰਬਰ ਤੱਕ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਉਸ ਨੇ ਬੁੱਧਵਾਰ ਸਵੇਰੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਨਵਨੀਤ ਨੇ ਕਿਹਾ ਕਿ ਉਸ ਵਿਰੁੱਧ ਕੁੱਲ ਕਿੰਨੇ ਮਾਮਲੇ ਦਰਜ ਹੋਏ ਦੀ ਗਿਣਤੀ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ। ਉਸ ਨੇ ਬੇਨਤੀ ਕੀਤੀ ਕਿ ਸਾਰੇ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਉਸ ਨੂੰ ਮੁਹੱਈਆ ਕਰਵਾਈ ਜਾਵੇ।
ਦੱਸ ਦੇਈਏ ਕਿ ਨਵਨੀਤ ਚਤੁਰਵੇਦੀ ਨੇ ਪੰਜਾਬ ਤੋਂ ਖਾਲੀ ਰਾਜ ਸਭਾ ਸੀਟ ਲਈ ਆਪਣੀ ਨਾਮਜ਼ਦਗੀ ਦਾਇਰ ਕੀਤੀ ਸੀ, ਉਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ 10 ‘ਆਪ’ ਵਿਧਾਇਕਾਂ ਦਾ ਸਮਰਥਨ ਹਾਸਲ ਹੈ, ਜਿਨ੍ਹਾਂ ਦੇ ਦਸਤਖ਼ਤ ਵੀ ਉਸ ਨੇ ਦਿਖਾਏ ਸਨ। ਹਾਲਾਂਕਿ, ਵਿਧਾਇਕਾਂ ਨੇ ਇਸ ਨੂੰ ਫਰਜ਼ੀ ਦੱਸ ਕੇ ਖਾਰਿਜ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ‘KBC’ ‘ਚ ਅਮਿਤਾਭ ਬੱਚਨ ਨਾਲ ਦਿਸੇਗਾ ਦਿਲਜੀਤ ਦੋਸਾਂਝ, ਇਨਾਮੀ ਰਾਸ਼ੀ ਪੰਜਾਬ ਦੇ ਹੜ੍ਹ ਪੀੜਤਾਂ ਲਈ!
ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇੱਕ ਕੇਸ ਦਰਜ ਕੀਤਾ ਅਤੇ ਕੱਲ੍ਹ (14 ਅਕਤੂਬਰ) ਉਸਨੂੰ ਗ੍ਰਿਫ਼ਤਾਰ ਕਰਨ ਲਈ ਚੰਡੀਗੜ੍ਹ ਪਹੁੰਚੀ। ਹਾਲਾਂਕਿ ਉਸਦੀ ਰਾਜ ਸਭਾ ਨਾਮਜ਼ਦਗੀ ਦੇ ਕਾਰਨ ਉਸਨੂੰ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਇਸ ਲਈ, ਚੰਡੀਗੜ੍ਹ ਪੁਲਿਸ ਨੇ ਉਸ ਨੂੰ ਪੰਜਾਬ ਲਿਜਾਣ ਦੀ ਇਜਾਜਤ ਨਹੀਂ ਦਿੱਤੀ ਸੀ। ਇਸ ਨੂੰਲੈ ਕੇ ਬੀਤੇ ਦਿਨ ਸੁਖਨਾ ਲੇਕ ‘ਤੇ ਪੰਜਾਬ ਤ ਚੰਡੀਗੜ੍ਹ ਪੁਲਿਸ ਆਹਮੋ-ਸਾਹਮਣੇ ਹੋ ਗਈ ਸੀ। ਇਸ ਦੌਰਾਨ ਪਿਸਟਲ ਤੱਕ ਨਿਕਲ ਆਏ ਸਨ।
ਵੀਡੀਓ ਲਈ ਕਲਿੱਕ ਕਰੋ -:
























