ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਫ਼ਖਰ-ਏ-ਕੌਮ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ, ਸਾਬਕਾ ਮੁੱਖ ਮੰਤਰੀ ਪੰਜਾਬ, ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮੁੱਚੀ ਪਾਰਟੀ, ਪੰਥ ਅਤੇ ਪੰਜਾਬ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ| ਇਸ ਮੌਕੇ ਬੜੇ ਦੁੱਖ ਨਾਲ ਆਪ ਸਭ ਨਾਲ ਜਾਣਕਾਰੀ ਸਾਂਝੀ ਕਰ ਰਹੇ ਹਾਂ:
ਸ. ਪ੍ਰਕਾਸ਼ ਸਿੰਘ ਬਾਦਲ ਜੀ ਦੀ ਮ੍ਰਿਤਕ ਦੇਹ ਕੱਲ੍ਹ 10 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28, ਚੰਡੀਗੜ੍ਹ ਵਿੱਖੇ ਸਮੂਹ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਉਸ ਉਪਰੰਤ 12 ਵਜੇ ਭਰੇ ਮਨ ਨਾਲ ਕਾਫ਼ਲੇ ਦੇ ਰੂਪ ਵਿੱਚ ਪਿੰਡ ਬਾਦਲ ਲਈ ਵਾਇਆ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਰਵਾਨਾ ਹੋਇਆ ਜਾਵੇਗਾ।
ਸ. ਪ੍ਰਕਾਸ਼ ਸਿੰਘ ਬਾਦਲ ਜੀ ਦਾ ਅੰਤਿਮ ਸੰਸਕਾਰ 27 ਅਪ੍ਰੈਲ 2023, ਦਿਨ ਵੀਰਵਾਰ ਦੁਪਹਿਰ 1 ਵਜੇ ਪਿੰਡ ਬਾਦਲ ਵਿੱਖੇ ਕੀਤਾ ਜਾਵੇਗਾ|
ਵੀਡੀਓ ਲਈ ਕਲਿੱਕ ਕਰੋ -: