ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਸ਼ਨ ਦੌਰਾਨ ਨੌਜਵਾਨ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਜਰੇ ਇਲਾਜ ਪਾਤੜਾਂ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ, ਪਰ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 20 ਸਾਲਾ ਸ਼ੁਭਕਰਨ ਸਿੰਘ ਦੀ ਵਜੋਂ ਹੋਈ ਹੈ। ਉਹ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਪਿਛਲੇ ਤਿੰਨ ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ
ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੇ MS ਡਾਕਟਰ ਐੱਚ ਐੱਸ ਰੇਖੀ ਨੇ ਇੱਕ ਕਿਸਾਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਜਿਸ ਦਾ ਨਾਮ ਸ਼ੁਭਕਰਨ ਸਿੰਘ ਜ਼ਿਲ੍ਹਾ ਬਠਿੰਡੇ ਦਾ ਰਹਿਣ ਵਾਲੇ ਸੀ।