ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿੱਚ ਸੁਣਵਾਈ ਵਿੱਚ ਸੁਣਵਾਈ ਕੀਤੀ ਗਈ। ਇਸ ਮਾਮਲੇ ਵਿੱਚ ਸੁਣਵਾਈ ਕਰਦਿਆਂ ਅਦਾਲਤ ਵੱਲੋਂ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ।
ਅਦਾਲਤ ਵੱਲੋ ਇਸ ਮਾਮਲੇ ਦੀ ਸੁਣਵਾਈ 3 ਜੁਲਾਈ ਨੂੰ ਕੀਤੀ ਜਾਵੇਗੀ। ਦਰਅਸਲ, ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਮੰਨ ਲਿਆ ਹੈ ਕਿ 26 ਜਨਵਰੀ ਨੂੰ ਲੱਖਾ ਸਿਧਾਣਾ ਲਾਲ ਕਿਲ੍ਹਾ ਨਹੀਂ ਗਿਆ ਸੀ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- “ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ”
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਟੀਸ਼ਨ ਪਾਈ ਗਈ ਸੀ। ਜਿਸ ‘ਤੇ ਅੱਜ ਅਦਾਲਤ ਵੱਲੋਂ ਸੁਣਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਇੱਕ FIR ਦਰਜ ਕੀਤੀ ਗਈ ਸੀ। ਜਿਸ ਵਿੱਚ ਲੱਖਾ ਸਿਧਾਣਾ ਖ਼ਿਲਾਫ਼ ਧਾਰਾ 147, 148, 149, 152, 186, 353, 332, 307, 308, 395, 397, 428 ਤੇ 188 ਲਗਾਈਆਂ ਗਈਆਂ ਸਨ।