ਦਿੱਲੀ ਸਰਕਾਰ ਨੇ ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਨਾਈਟ ਕਰਫਿਊ ਐਲਾਨ ਦਿੱਤਾ ਹੈ। 27 ਦਸੰਬਰ ਦੀ ਰਾਤ ਤੋਂ ਸਵੇਰੇ 5 ਵਜੇ ਤੱਕ ਹੁਣ ਕਰਫਿਊ ਰਹੇਗਾ। ਇਸ ਤੋਂ ਪਹਿਲਾਂ ਵੀ ਕਈ ਸੂਬੇ ਇਹ ਲਾਗੂ ਕਰ ਚੁੱਕੇ ਹਨ। ਹੌਲੀ-ਹੌਲੀ ਸੂਬਿਆਂ ਨੇ ਸਖ਼ਤੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ।
ਦਿੱਲੀ ਸਰਕਾਰ ਨੇ ਕਿਹਾ ਕਿ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ, ਜਿਸ ਕਰਕੇ ਭਲਕੇ (27 ਸਤੰਬਰ) ਤੋਂ ਰਾਤ 11 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫਿਊ ਲਗਾਇਆ ਜਾਵੇਗਾ।
ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 290 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਵੀ ਦਰਜ ਕੀਤੀ ਗਈ, ਜਦਕਿ 120 ਲੋਕ ਡਿਸਚਾਰਜ ਹੋਏ ਹਨ।
ਦਿੱਲੀ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲਿਆਂ ਦੀ ਗਿਣਤੀ ਵੀ 67 ਤੱਕ ਪਹੁੰਚ ਗਈ ਹੈ। ਦੱਸ ਦੇਈਏ ਕਿ ਓਮੀਕ੍ਰੋਨ ਦੇ ਮਾਮਲਿਆਂ ਵਿੱਚ ਮਹਾਰਾਸ਼ਟਰ ਤੋਂ ਬਾਅਦ ਦਿੱਲੀ ਦੂਜੇ ਨੰਬਰ ‘ਤੇ ਪਹੁੰਚ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਵਧਾਨ ਰਹਿ ਕੇ ਕੋਵਿਡ ਦੇ ਨਵੇਂ ਰੂਪ ਵਿਰੁੱਧ ਲੜਨ ਦੀ ਅਪੀਲ ਕੀਤੀ।