ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ -ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਦਰਅਸਲ ਹੈਲੀਕਾਪਟਰ ਨੂੰ ਹਵਾਈ ਅੱਡੇ ‘ਤੇ ਉੱਤਰਣ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਵਿਧਾਇਕਾਂ ਨਾਲ ਸੜਕ ਰਾਹੀਂ ਲਖੀਮਪੁਰ ਰਵਾਨਾ ਹੋਏ ਸੀ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਕਾਂਗਰਸੀ ਨੇਤਾ ਕੁਲਜੀਤ ਨਾਗਰਾ ਸਮੇਤ ਹੋਰ ਪਾਰਟੀ ਨੇਤਾਵਾਂ ਨੂੰ ਯੂਪੀ ਪੁਲਿਸ ਨੇ ਸਹਾਰਨਪੁਰ ਵਿੱਚ ਹਿਰਾਸਤ ਵਿੱਚ ਲਿਆ ਹੈ, ਜਦੋਂ ਉਹ ਲਖੀਮਪੁਰ ਖੇੜੀ ਜਾ ਰਹੇ ਸਨ ਕਿ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਜਾ ਰਹੇ ਸਨ।
ਪਰ ਹੁਣ ਉਨ੍ਹਾਂ ਦੇ ਕਾਫਲੇ ਨੂੰ ਹਰਿਆਣਾ ਯੂਪੀ ਬਾਰਡਰ ‘ਤੇ ਰੋਕ ਲਿਆ ਗਿਆ ਹੈ। ਜਾਣਕਰੀ ਸਾਹਮਣੇ ਆਈ ਹੈ ਕਿ ਰੰਧਾਵਾ ਸਮੇਤ ਉਨ੍ਹਾਂ ਦਾ ਪੂਰਾ ਕਾਫ਼ਲਾ ਸੜਕ ‘ਤੇ ਬੈਠ ਚੁੱਕਾ ਹੈ।
ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਹ ਵੀ ਪੜ੍ਹੋ : ਵੱਡੀ ਖਬਰ : ਯੂ. ਪੀ. ਸਰਕਾਰ ਨੇ CM ਚੰਨੀ ਨੂੰ ਲਖੀਮਪੁਰ ਆਉਣ ਦੀ ਨਹੀਂ ਦਿੱਤੀ ਇਜਾਜ਼ਤ