ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਹੁਣ ਜੇਲ੍ਹ ਤੋਂ ਬਾਹਰ ਆਵੇਗਾ। ਉਨ੍ਹਾਂ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ। ਹਰਿਆਣਾ ਸਰਕਾਰ ਵੱਲੋਂ ਕੇਂਦਰ ਨੂੰ ਪੈਰੋਲ ਲਈ ਭੇਜੀ ਗਈ ਅਰਜ਼ੀ ਨੂੰ ਗ੍ਰਹਿ ਵਿਭਾਗ ਨੇ ਮਨਜੂਰ ਕਰ ਲਿਆ ਹੈ, ਜਿਸ ਪਿੱਛੋਂ ਹੁਣ ਸੂਬਾ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਮੁੜ ਇਨ੍ਹਾਂ 40 ਦਿਨਾਂ ਲਈ (ਪੈਰੋਲ ਦੀ ਮਿਆਦ ਦੌਰਾਨ) ਉਹ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਨੂੰ 2 ਵਾਰ ਪੈਰੋਲ ਮਿਲ ਚੁੱਕੀ ਹੈ। ਪਹਿਲੀ ਵਾਰ ਹਰਿਆਣਾ ਸਰਕਾਰ ਨੇ ਫਰਵਰੀ ਵਿੱਚ ਰਾਮ ਰਹੀਮ ਨੂੰ ਮਹੀਨੇ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਨੂੰ Z+ ਸੁਰੱਖਿਆ ਪ੍ਰਦਾਨ ਕੀਤੀ ਸੀ, ਇਹ ਕਹਿੰਦੇ ਹੋਏ ਕਿ ਉਸ ਦੀ ਜਾਨ ਨੂੰ ਖਤਰਾ ਹੈ। ਫਰਲੋ ਦੌਰਾਨ ਰਾਮ ਰਹੀਮ ਜ਼ਿਆਦਾਤਰ ਸਮਾਂ ਆਪਣੇ ਗੁਰੂਗ੍ਰਾਮ ਆਸ਼ਰਮ ‘ਚ ਹੀ ਰਿਹਾ। ਉਪਰੰਤ ਜੁਲਾਈ ਮਹੀਨੇ ਵਿੱਚ ਡੇਰਾ ਮੁਖੀ ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ, ਜਿਸ ਦੌਰਾਨ ਉਹ ਯੂਪੀ ਦੇ ਬਾਗਪਤ ਵਿਖੇ ਆਸ਼ਰਮ ਵਿੱਚ ਰਿਹਾ ਸੀ।
ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਸੀਬੀਆਈ ਨੇ ਦੋ ਸਾਧਵੀਆਂ ਦੇ ਜਿਣਸੀ ਸ਼ੋਸ਼ਣ ਦੇ ਮਾਮਲੇ ਵਿਚ ਡੇਰਾ ਮੁਖੀ ਨੂੰ ਸਜ਼ਾ ਸੁਣਾਈ ਸੀ। ਉਦੋਂ ਤੋਂ ਉਹ ਜੇਲ੍ਹ ਵਿਚ ਬੰਦ ਹਨ।
ਵੀਡੀਓ ਲਈ ਕਲਿੱਕ ਕਰੋ -: