ਡੀਜੀਪੀ ਗੌਰਵ ਯਾਦਵ ਨੇ ਅੱਜ ਸ਼ਾਮ 5 ਵਜੇ ਚੰਡੀਗੜ੍ਹ ਪੰਜਾਬ ਪੁਲਿਸ ਮੁੱਖ ਦਫਤਰ ਵਿਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਜਨਾਲਾ ਕਾਂਡ ‘ਤੇ ਆਪਣਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਅਜਨਾਲਾ ਵਿਚ ਜੋ ਕੁਝ ਵੀ ਹੋਇਆ ਉਹ ਬਹੁਤ ਹੀ ਨਿੰਦਣਯੋਗ ਹੈ।ਇਸ ਮਾਮਲੇ ‘ਤੇ ਸਖਤ ਐਕਸ਼ਨ ਲਿਆ ਜਾਵੇਗਾ। ਸ਼ਾਂਤੀਪੂਰਵਕ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਗਈ ਸੀ। ਸ਼ਾਂਤੀਪੂਰ ਪ੍ਰਦਰਸ਼ਨ ਦਾ ਭਰੋਸਾ ਦੇਣ ਦੇ ਬਾਅਦ ਵੀ ਹਮਲਾ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆੜ ਵਿਚ ਥਾਣੇ ‘ਤੇ ਹਮਲਾ ਕਰਨਾ ਸ਼ਰਮਨਾਕ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਕੱਲ੍ਹ ਦੀ ਘਟਨਾ ਵਿਚ ਪੁਲਿਸ ‘ਤੇ ਹਮਲਾ ਕੀਤਾ ਗਿਆ ਤੇ ਇਸ ਦੌਰਾਨ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖਮੀਆਂ ਦੇ ਬਿਆਨਾਂ ‘ਤੇ ਪਰਚਾ ਦਰਜ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੋ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ‘ਤੇ ਸਖਤ ਕਾਰਵਾਈ ਹੋਵੇਗੀ। ਪੰਜਾਬ ਪੁਲਿਸ ਪੰਜਾਬ ਵਿਚ ਅਮਨ ਸ਼ਾਂਤੀ ਬਣਾਏ ਰੱਖੇਗੀ। ਕੱਲ੍ਹ ਦੀ ਘਟਨਾ ਨੂੰ ਲੈ ਕੇ ਵੀਡੀਓ ਖੰਗਾਲੀ ਜਾ ਰਹੀ ਹੈ। ਇਸ ਦੇ ਬਾਅਦ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਹਮਲਾ ਪੰਜਾਬੀਆਂ ਨੇ ਕੀਤਾ ਤੇ ਸ਼ਾਂਤਮਈ ਪ੍ਰਦਰਸ਼ਨ ਕਹਿੰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਪਾਲਕੀ ਸਾਹਿਬ ਦੀ ਆੜ ਵਿਚ ਹਮਲਾ ਕੀਤਾ। ਚੰਡੀਗੜ੍ਹ ਬਾਰਡਰ ‘ਤੇ ਨਿਹੰਗਾਂ ਨੇ ਘੋੜਿਆਂ ‘ਤੇ ਸਵਾਰ ਹੋ ਕੇ ਹਮਲਾ ਕੀਤਾ।
ਇਹ ਵੀ ਪੜ੍ਹੋ : ਪੇਪਰ ਰੱਦ ਹੋਣ ਤੋਂ ਬਾਅਦ ਪ੍ਰੀਖਿਆ ਸੰਚਾਲਕ ਨੇ ਸਮੂਹ ਸਕੂਲ ਤੇ ਸੈਂਟਰ ਕੰਟਰੋਲਰ ਲਈ ਹਦਾਇਤ ਕੀਤੀ ਜਾਰੀ
ਡੀਜੀਪੀ ਨੇ ਕਿਹਾ ਕਿ ਪੰਜਾਬ ਅੱਤਵਾਦੀ ਦੇ ਦੌਰ ਵਿਚੋਂ ਲੰਘ ਚੁੱਕਾ ਹੈ। ਅੱਤਵਾਦ ਦਾ ਇਸੇ ਪੁਲਿਸ ਨੇ ਖਾਤਮਾ ਕੀਤਾ। ਹੁਣ ਗੈਂਗਸਟਰਾਂ ਨਾਲ ਵੀ ਇਹੀ ਪੁਲਿਸ ਲੜ ਰਹੀ ਹੈ। ਇਹ ਸਮਾਂ ਸੰਜਮ ਬਣਾਉਣ ਦਾ ਹੈ। ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਹੁਣ ਵੀ ਅਜਿਹਾ ਹੀ ਹੋ ਰਿਹਾ ਹੈ। ਅਜਿਹਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਅੰਮ੍ਰਿਤਪਪਾਲ ਸਿੰਘ ਨੇ ਆਪਣੇ ਸਾਥੀ ਲਵਪ੍ਰੀਤ ਤੂਫਾਨ ਦੀ ਰਿਹਾਈ ਨੂੰ ਲੈ ਕੇ ਕੱਲ੍ਹ ਤੋਂ ਅਜਨਾਲਾ ਥਾਣੇ ਵਿਚ ਡੇਰੇ ਪਾਏ ਹੋਏ ਸਨ। ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਉਨ੍ਹਾਂ ਦਾ ਸਾਥੀ ਰਿਹਾਅ ਨਹੀਂ ਹੁੰਦਾ, ਉਹ ਅਜਨਾਲਾ ਤੋਂ ਨਹੀਂ ਜਾਣਗੇ। ਅਮ੍ਰਿਤਪਾਲ ਦਾ ਕਹਿਣਾ ਸੀ ਕਿ ਲਵਪ੍ਰੀਤ ਬੇਕਸੂਰ ਹੈ।
ਵੀਡੀਓ ਲਈ ਕਲਿੱਕ ਕਰੋ -: