ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਦੀ ਆਮਦਨ ਵਿਚ ਵਾਧਾ ਕੀਤਾ ਗਿਆ ਹੈ।
ਉਸਾਰੀ ਮਜ਼ਦੂਰਾਂ ਦੀ ਆਮਦਨ ਵਿਚ ਲਗਭਗ 10 ਫੀਸਦੀ ਦਾ ਵਾਧਾ ਕੀਤ ਗਿਆ ਹੈ ਤੇ ਇਹ ਫੈਸਲਾ 1 ਸਤੰਬਰ 2022 ਤੋਂ ਲਾਗੂ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਵੀ ਪੰਜਾਬ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਵੀ ਕਈ ਠੋਸ ਕਦਮ ਚੁੱਕੇ ਹਨ। ਇਸ ਤਹਿਤ ਸਰਕਾਰ ਪਿੰਡਾਂ, ਲੇਬਰ ਚੌਕਾਂ ਅਤੇ ਉਸਾਰੀ ਸਾਈਟਾਂ ‘ਤੇ ਕੈਂਪ ਲਗਾਏਗੀ।
ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਸੂਬਾ ਸਰਕਾਰ ਵੱਲੋਂ ਐਪ ਵੀ ਲਾਂਚ ਕੀਤਾ ਜਾਵੇਗਾ। 10 ਲੱਖ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਦਾ ਟੀਚਾ ਰੱਖਿਆ ਗਿਆ ਹੈ। ਫਿਲਹਾਲ ਪੰਜਾਬ ਵਿਚ 5 ਲੱਖ ਦੇ ਲਗਭਗ ਉਸਾਰੀ ਮਜ਼ਦੂਰ ਰਜਿਸਟਰਡ ਹਨ। ਇਸ ਤੋਂ ਇਲਾਵਾ ਉਸਾਰੀ ਮਜ਼ਦੂਰਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: